Connect with us

ਪੰਜਾਬੀ

ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

Inauguration of road construction works in the constituency by MLA Chhina

ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਚੌਂਕ ਸਥਿਤ 100 ਫੁੱਟ ਰੋਡ ਤੋਂ ਗੱਜਾ ਜੈਨ ਕਲੋਨੀ ਤੱਕ ਦੇ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਦੱਖਣੀ ਦਾ ਜ਼ਿਕਰ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਵਿਧਾਨ ਸਭਾ ਹਲਕਿਆਂ ਵਿੱਚ ਕੀਤਾ ਜਾਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਸੜਕ ਪਿਛਲੇ ਲੰਮੇਂ ਸਮੇਂ ਤੋਂ ਲੁਧਿਆਣਾ ਦੱਖਣੀ ਦੇ ਪੈਂਡਿੰਗ ਕੰਮਾਂ ਦੇ ਵਿੱਚ ਪਈ ਸੀ ਜਿਸ ਨੂੰ ਹੁਣ ਪਹਿਲ ਦੇ ਆਧਾਰ ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਸੜਕ ਤੇ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਇਹ ਸਾਰੇ ਕੰਮ ਪਿਛਲੀਆਂ ਸਰਕਾਰਾਂ ਦੇ ਵਿੱਚ ਬਕਾਇਆ ਪਏ ਸਨ ਜਿਨਾਂ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

 

Facebook Comments

Trending