Connect with us

ਪੰਜਾਬੀ

ਲੁਧਿਆਣਾ ‘ਚ ਵਾਰਡ ਨੰਬਰ 91 ‘ਚ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ

Published

on

Inauguration of street construction work in Ward No. 91 in Ludhiana

ਲੁਧਿਆਣਾ : ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਵਾਰਡ ਨੰਬਰ 91 ਵਿਖੇ ਰਾਸ਼ਟਰੀ ਬਾਲ ਵਿੱਦਿਆ ਮੰਦਿਰ ਵਾਲੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਲਗਭਗ 38.20 ਲੱਖ ਰੁਪਏ ਦੀ ਲਾਗਤ ਆਵੇਗੀ। ਉਦਘਾਟਨ ਮੌਕੇ ਉਨ੍ਹਾਂ ਨਾਲ ਇਲਾਕਾ ਕੌਂਸਲਰ ਸ੍ਰੀ ਬਲਜਿੰਦਰ ਸੰਧੂ, ਨਗਰ ਨਿਗਮ ਦੇ ਐਕਸੀਅਨ ਸ੍ਰੀ ਸੰਜੀਵ ਸ਼ਰਮਾ, ਜੇ.ਈ. ਸ੍ਰੀ ਅੰਕੁਸ਼ ਸ਼ਰਮਾ ਵੀ ਮੌਜੂਦ ਸਨ।

ਵਿਧਾਇਕ ਸ੍ਰੀ ਬੱਗਾ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ਼ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇ ਵਿੱਚ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ ‘ਤੇ ਪੂਰਾ ਉਤਰਨਗੇ।

ਇਸ ਮੌਕੇ ਇਲਾਕਾ ਕੌਸਲਰ ਪਤੀ ਸ੍ਰੀ ਬਲਜਿੰਦਰ ਸੰਧੂ ਨੇ ਕਿਹਾ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਇਲਾਕੇ ਦੇ ਵਿਕਾਸ ਲਈ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਵਿਧਾਇਕ ਸ੍ਰੀ ਬੱਗਾ ਨੇ ਮੀਡੀਆ ਦੇ ਸਵਾਲ ਦਾ ਜੁਆਬ ਦਿੰਦਿਆਂ ਕਿਹਾ ਕਿ ਉਹ ਇਲਾਕੇ ਵਿੱਚੋਂ ਨਸ਼ੇ ਦਾ ਜੜ੍ਹੋ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਨਸ਼ਾ ਵੇਚਣ ਵਾਲਿਆਂ ‘ਤੇ ਨਕੇਲ ਕੱਸਣਗੇ ਓਥੇ ਹੀ ਜਿਹੜੇ ਸਾਡੇ ਬੱਚੇ ਇਸ ਕੋਹੜ ਵਿੱਚ ਫਸੇ ਹਨ, ਉਨ੍ਹਾਂ ਨੂੰ ਚੰਗਾ ਇਲਾਜ਼ ਦੇ ਕੇ ਉਨ੍ਹਾਂ ਦਾ ਪੂਨਰਵਾਸ ਕਰਨਗੇ।

ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Facebook Comments

Trending