ਪੰਜਾਬੀ

ਵਿਧਾਇਕ ਬੱਗਾ ਵਲੋਂ ਵਾਰਡ ਨੰ:1 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਆਕਾਸ਼ ਨਗਰ ਅਤੇ ਅਮਨ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਨ੍ਹਾਂ ਗਲੀਆਂ ਦੀ ਹਾਲਤ ਬੇਹੱਦ ਖ਼ਸਤਾ ਸੀ ਅਤੇ ਆਵਾਜਾਈ ਦੌਰਾਨ ਹਮੇਸ਼ਾ ਦੁਰਘਟਨਾਵਾਂ ਦਾ ਖ਼ਦਸਾ ਬਣਿਆ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਇਸ ਪ੍ਰੋਜੈਕਟ ‘ਤੇ ਕਰੀਬ 75 ਲੱਖ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ ਅਤੇ ਬੇਨਿਯਮੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਵਲੋਂ ਹਰ ਗਲੀ, ਸੜ੍ਹਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.