ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਚੋਦ ਵਾਅਦੇ ਤਹਿਤ ਵਾਰਡ ਨੰਬਰ 48 ਅਧੀਨ  ਨਿਰਮਲ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ।

ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.