ਪੰਜਾਬੀ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 ਵਿਖੇ ਪ੍ਰੀਤਮ ਨਗਰ ਦੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 40.81 ਲੱਖ ਰੁਪਏ ਦੀ ਲਾਗਤ ਆਵੇਗੀ।  ਬੱਗਾ ਨੇ ਦੁਹਰਾਇਆ ਕਿ ਉਨ੍ਹਾਂ ਦਾ ਹਲਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚੇ, ਇਸ ਟੀਚੇ ਨੂੰ ਪੂਰਾ ਕਰਨ ਲਈ ਉਹ ਅਣਥੱਕ ਮਿਹਨਤ ਕਰ ਰਹੇ ਹਨ ।

ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਉਹ ਇਲਾਕੇ ਵਿੱਚੋਂ ਨਸ਼ੇ ਦਾ ਜੜ੍ਹੋ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਨਸ਼ਾ ਵੇਚਣ ਵਾਲਿਆਂ ‘ਤੇ ਨਕੇਲ ਕੱਸਣਗੇ ਓਥੇ ਹੀ ਜਿਹੜੇ ਸਾਡੇ ਬੱਚੇ ਇਸ ਕੋਹੜ ਵਿੱਚ ਫਸੇ ਹਨ, ਉਨ੍ਹਾਂ ਨੂੰ ਚੰਗਾ ਇਲਾਜ਼ ਦੇ ਕੇ ਉਨ੍ਹਾਂ ਦਾ ਪੂਨਰਵਾਸ ਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.