Connect with us

ਪੰਜਾਬੀ

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਸੁਤੰਤਰਤਾ ਦਿਵਸ

Published

on

Independence Day celebrated in Guru Gobind Singh Public School

ਲੁਧਿਆਣਾ : ਗੁਰੂ ਗੋਬਿੰਦ ਸਿੰਘ ਸਕੂਲ , ਦਾਦ, ਲੁਧਿਆਣਾ ਵਿਖੇ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਨੂੰ ਤਿਰੰਗੇ ਰੰਗ ਦੇ ਪਤੰਗਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ। ਸਕੂਲ ਵਿਚ ਨਰਸਰੀ ਤੋਂ ਲੈ ਕੇ ਯੂਕੇਜੀ ਤੱਕ ਦੇ ਬੱਚਿਆਂ ਨੇ ਛੋਟਾ ਜਿਹਾ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਨੇ ਦੇਸ਼ ਭਗਤੀ ਤੇ ਕਵਿਤਾਵਾਂ,ਗੀਤ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਸਕੂਲ ਦੇ ਮੁੱਖ ਅਧਿਆਪਕ ਸ੍ਰੀਮਤੀ ਅਰਚਨਾ ਸ਼੍ਰੀਵਾਸਤਵ ਜੀ ਨੇ ਇਸ ਅਵਸਰ ਤੇ ਵਿਦਿਆਰਥੀਆਂ ਨੂੰ ਵਧਾਈ ਅਤੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਹਨਾਂ ਨੇ ਬੱਚਿਆਂ ਨੂੰ ਦੇਸ਼ ਭਗਤੀ ਬਾਰੇ ਗਿਆਨ ਪ੍ਰਦਾਨ ਕੀਤਾ। ਪ੍ਰੋਗਰਾਮ ਦਾ ਆਰੰਭ ਭਾਰਤ ਦੇ ਰਾਸ਼ਟਰੀ ਗੀਤ ਨਾਲ ਕੀਤਾ ਗਿਆ।

 

Facebook Comments

Trending