ਪੰਜਾਬੀ
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
Published
3 years agoon

ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਡਾ ਸ਼ਵਿਤਾ ਪੰਕਜ ਜੈਨ ਅਤੇ ਸ੍ਰੀ ਕਰਨ ਠਾਕੁਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਉਪਰੰਤ ਮੁੱਖ ਮਹਿਮਾਨ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਇਸ ਦੇ ਨਾਲ ਹੀ ਪੂਰੇ ਸਕੂਲ ਵਿਚ ਰਾਸ਼ਟਰੀ ਗੀਤ ਦੀਆਂ ਧੁਨਾਂ ਨਾਲ ਗੂੰਜ ਉੱਠਿਆ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਕਵਿਤਾਵਾਂ, ਗੀਤ ਅਤੇ ਸਮੂਹ ਗੀਤ ਪੇਸ਼ ਕੀਤੇ ਗਏ ਅਤੇ ਸਕੂਲ ਦੇ ਸੰਗੀਤ ਅਧਿਆਪਕ ਸ੍ਰੀ ਅੰਮ੍ਰਿਤਪਾਲ ਸਿੰਘ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵਲੋਂ ਮਾਰਚ ਪਾਸਟ ਅਤੇ ਪਰੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਪੂਰੇ ਸਕੂਲ ਨੂੰ ਤਿਰੰਗੇ ਝੰਡੇ ਨਾਲ ਸਜਾਇਆ ਗਿਆ, ਹਾਰ ਪਾਏ ਗਏ ਅਤੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ।
ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੇਵਾ ਮੁਕਤ ਮੇਜਰ ਸ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਸ ਕੁਲਵਿੰਦਰ ਸਿੰਘ ਆਡ ਹਲੂਵਾਲੀਆ ਅਤੇ ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਨੇ ਆਜ਼ਾਦੀ ਦਿਵਸ ‘ਤੇ ਸਾਰੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ । ਸਕੂਲ ਮੁਖੀ ਕਿਰਨਜੀਤ ਕੌਰ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
You may like
-
ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
-
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਧਰਤੀ ਦਿਵਸ
-
ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ‘ਸ਼੍ਰੀ ਗੁਰੁ ਨਾਨਕ ਦੇਵ ਜੀ’ ਦੇ ਪ੍ਰਕਾਸ਼ ਦਿਵਸ
-
:ਮਾਸਟਰ ਤਾਰਾ ਸਿੰਘ ਕਾਲਜ ਵਿਖੇ ਕਰਵਾਈ ’ਖੋਜ ਨਿਬੰਧ ਲਿਖਣ’ ਸੰਬੰਧੀ ਦੋ ਰੋਜ਼ਾ ਵਰਕਸ਼ਾਪ
-
ਮਾਸਟਰ ਤਾਰਾ ਸਿੰਘ ਕਾਲਜ ਫ਼ਾਰ ਵਿਮੈਨ ਵਿਖੇ ਕਾਰਵਾਈ ਫ੍ਰੈਸ਼ਰ ਪਾਰਟੀ
-
ਸ੍ਰੀ ਗੁਰੂ ਹਰਗੋਬਿੰਦ ਸਕੂਲ ਵਿਖੇ ਕਰਵਾਇਆ ‘ਆਰਮ ਰੈਸਲਿੰਗ’ ਦਾ ਓਪਨ ਮੁਕਾਬਲਾ