Connect with us

ਲੁਧਿਆਣਾ ਨਿਊਜ਼

ਭਾਰਤੀ ਕਿਸਾਨ ਯੂਨੀਅਨ 15 ਨਵੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਣਗੇ ਮੋਰਚਾ

Published

on

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾਕਿ ਬਰਨਾਲਾ ਵਿੱਚ ਖਸਖਸ ਦੀ ਖੇਤੀ ਦੇ ਫਾਇਦੇ ਸਮਝਾਉਣ ਸਬੰਧੀ ਜਿਸ ਕਿਸਾਨ ਤੇ ਸਿਰਫ ਵੀਡੀਓ ਬਣਾਉਣ ਨੂੰ ਲੈ ਕੇ ਪਰਚਾ ਦਰਜ ਕੀਤਾ ਗਿਆ ਅਤੇ ਜਿਨ੍ਹਾਂ ਕਿਸਾਨਾਂ ਤੇ ਪਰਾਲੀ ਫੂਕਣ ਦੇ ਪਰਚੇ ਦਰਜ ਕੀਤੇ ਗਏ ਹਨ। ਇਸ ਦੇ ਖਿਲਾਫ ਉਹ 15 ਨਵੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ ਸਰਕਾਰ ਕੋਲੋਂ ਲੰਬੇ ਸਮੇਂ ਤੋਂ ਪਰਾਲੀ ਦੇ ਨਬੇੜੇ ਲਈ ਮੁਆਵਜ਼ੇ ਦੀ ਮੰਗ ਕਰਦੇ ਆ ਰਹੇ ਸਨ ਪਰ ਮੁਆਵਜ਼ਾ ਨਾ ਮਿਲਣ ਤੇ ਮਜਬੂਰਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣੀ ਪਈ, ਜਿਸ ਕਾਰਨਕਿਸਾਨਾਂ ‘ਤੇ ਪਰਚੇ ਦਰਜ ਹੋਏ। ਇਸ ਲਈ ਕਿਸਾਨ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ। ਉਧਰ ਨਾਲ ਹੀ ਇਸ ਮੌਕੇ ਹਰਿੰਦਰ ਸਿੰਘ ਨੇ ਸਮੂਹ ਕਿਸਾਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਜੇਕਰ ਪਾਕਿਸਤਾਨ ਨਾਲ ਵਪਾਰ ਵੀ ਖੁੱਲ੍ਹ ਜਾਵੇ ਤਾਂ ਪੰਜਾਬ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੇ ਕਿਸਾਨ ਖੁਸ਼ਹਾਲ ਹੋ ਜਾਣਗੇ।

Facebook Comments

Trending