ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਪੀ.ਜੀ. ਵਿਭਾਗ ਨੇ ਬੀ.ਕਾਮ ਦੇ ਨਵੇਂ ਆਏ ਵਿਦਿਆਰਥੀਆਂ ਲਈ ਇੱਕ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਸੰਸਥਾ ਵਿੱਚ ਪਹਿਲੇ ਸਾਲ ਦੇ ਵਿਦਿਆਰਥਣਾਂ ਦਾ ਸਵਾਗਤ ਕੀਤਾ ਅਤੇ ਪ੍ਰਣ ਕੀਤਾ ਕਿ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆ। ਪ੍ਰੋਫੈਸ਼ਨਲ ਸਕਿੱਲਜ਼ ‘ਤੇ ਪਾਵਰ ਪੁਆਇੰਟ ਪੇਸ਼ਕਾਰੀ ਵੀ ਪੇਸ਼ ਕੀਤੀ ਗਈ।
ਇਸ ਮੌਕੇ ਵਿਦਿਆਰਥਣਾਂ ਨੇ ਕਈ ਤਰ੍ਹਾਂ ਦੀਆਂ ਪ੍ਰਬੰਧਕ ਖੇਡਾਂ ਵਿੱਚ ਭਾਗ ਲਿਆ। ਵਿਦਿਆਰਥਣਾਂ ਨੇ ਸੈਸ਼ਨ ਨੂੰ ਵਿਦਿਅਕ, ਪ੍ਰੇਰਣਾਦਾਇਕ ਅਤੇ ਆਨੰਦਦਾਇਕ ਪਾਇਆ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਅਤੇ ਕਾਲਜ ਦੀ ਪ੍ਰਿੰਸੀਪਲ ਡਾ: ਕਿਰਨਦੀਪ ਕੌਰ ਨੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਨਿਵੇਕਲੀ ਅਧਿਆਪਨ ਵਿਧੀ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।