ਲੁਧਿਆਣਾ : ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਦਯੋਗਿਕ ਸਲਾਹਕਾਰ ਨਿਯੁਕਤ ਕੀਤਾ ਹੈ।
ਬਾਦਲ ਨੇ ਕਿਹਾ ਕਿ ਉਹ ਗੁਰਮੀਤ ਸਿੰਘ ਕੁਲਾਰ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਉਦਯੋਗਿਕ ਸਲਾਹਕਾਰ ਨਿਯੁਕਤ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਉਦਯੋਗ ਨਾਲ ਸਬੰਧਤ ਸਾਰੇ ਕੰਮਾਂ ਨੂੰ ਦੇਖਣ ਲਈ ਜ਼ਿੰਮੇਵਾਰ ਹੋਣਗੇ।
ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ; ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਵੀ ਹਨ, ਉਹ ਲੁਧਿਆਣਾ ਸ਼ਹਿਰੀ ਅਕਾਲੀ ਦਲ ਦੇ ਬੁਲਾਰੇ ਹਨ, ਉਹ ਸ਼੍ਰੋਮਣੀ ਅਕਾਲੀ ਦਲ-ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ, ਉਹਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਤਮ ਨਗਰ ਹਲਕੇ ਦੇ ਇੰਚਾਰਜ ਵਜੋਂ 5 ਸਾਲ ਕੰਮ ਕੀਤਾ ਹੈ |
ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਉਦਯੋਗ ਜਗਤ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਸ਼੍ਰੀ ਸੁਖਬੀਰ ਸਿੰਘ ਬਾਦਲ ਦੇ ਵਿਸ਼ਵਾਸ ਪੂਰਾ ਕੀਤਾ ਜਾਵੇਗਾ। ਨਾਲ ਹੀ, ਉਨ੍ਹਾਂ ਨੇ ਇਸ ਨਿਯੁਕਤੀ ਲਈ ਮੈਂਟਰ ਪ੍ਰਕਾਸ਼ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ, ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ, ਦਾ ਵੀ ਧੰਨਵਾਦ ਕੀਤਾ।