ਪੰਜਾਬੀ

ਸਨਅਤੀ ਆਗੂਆਂ ਵਲੋਂ ਏਵਨ ਸਾਈਕਲ ਦੇ ਸੀ.ਐਮ.ਡੀ. ਪਾਹਵਾ ਦਾ ਪੁਰਸਕਾਰ ਮਿਲਣ ‘ਤੇ ਸਨਮਾਨ

Published

on

ਲੁਧਿਆਣਾ : ਏਵਨ ਸਾਇਕਲ ਦੇ ਸੀ.ਐਮ.ਡੀ. ਉਂਕਾਰ ਸਿੰਘ ਪਾਹਵਾ ਨੂੰ ਪੰਜਾਬ ਯੂਨੀਵਰਸਿਟੀ ਉਦਯੋਗ ਰਤਨ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਪੁਰਸਕਾਰ ਮਿਲਣ ਦੀ ਖ਼ੁਸ਼ੀ ਵਿਚ ਸਨਅਤੀ ਆਗੂਆਂ ਵਲੋਂ ਸ. ਪਾਹਵਾ ਨੂੰ ਸਨਮਾਨਿਤ ਕੀਤਾ ਗਿਆ।

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ.ਐਸ. ਚਾਵਲਾ, ਚੈਂਬਰ ਆਫ਼ ਇੰਡਸਟਰੀਜ਼ ਐਂਡ ਕਮਰਸ਼ੀਅਲ ਅੰਡਰਟੇਕਿੰਗਸ ਦੇ ਮੀਤ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ, ਗੁਰੂ ਨਾਨਕ ਸੇਵਾ ਮਿਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੰਟੀ ਚੌਹਾਨ, ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਜਤਿੰਦਰ ਮਿੱਤਲ ਵਲੋਂ ਆਪਣੇ ਸਾਥੀਆਂ ਸਮੇਤ ਸ. ਪਾਹਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੁਰਸਕਾਰ ਮਿਲਣ ਤੇ ਵਧਾਈ ਦਿੱਤੀ ਗਈ ਅਤੇ ਸ. ਪਾਹਵਾ ਨੂੰ ਬੁਕੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸਨਅਤੀ ਆਗੂਆਂ ਨੇ ਕਿਹਾ ਕਿ ਸ. ਪਾਹਵਾਂ ਨੂੰ ਜੋ ਉਦਯੋਗ ਰਤਨ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਇਹ ਬਹੁਤ ਹੀ ਚੰਗਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ. ਪਾਹਵਾ ਨੇ ਆਪਣੀ ਸਾਰੀ ਜ਼ਿੰਦਗੀ ਜਿੱਥੇ ਸਨਅਤਕਾਰਾਂ ਦੀ ਭਲਾਈ ਲਈ ਯਤਨ ਕੀਤੇ ਹਨ ਉਥੇ ਹੀ ਉਨ੍ਹਾਂ ਨੇ ਸਮਾਜ ਭਲਾਈ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।

Facebook Comments

Trending

Copyright © 2020 Ludhiana Live Media - All Rights Reserved.