Connect with us

ਪੰਜਾਬੀ

 ਹੈਬੋਵਾਲ ਡੇਅਰੀ ਕੰਪਲੈਕਸ ‘ਚ ਪਸ਼ੂ ਜਨਮ ਕੰਟਰੋਲ ਕੇਂਦਰ ਦਾ ਨਿਰੀਖਣ

Published

on

Inspection of Animal Birth Control Center in Habowal Dairy Complex

ਲੁਧਿਆਣਾ : ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਹੈਬੋਵਾਲ ਡੇਅਰੀ ਕੰਪਲੈਕਸ ਵਿਚ ਪਸ਼ੂ ਜਨਮ ਕੰਟਰੋਲ ਕੇਂਦਰ ਦਾ ਨਿਰੀਖਣ ਕੀਤਾ | ਨਗਰ ਨਿਗਮ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਵਿਚ ਪਹਿਲਾਂ ਹੀ 80000 ਤੋਂ ਵੱਧ ਅਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ ਅਤੇ ਠੇਕੇਦਾਰ ਨੂੰ ਇਸ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ |

ਦੌਰੇ ਦੌਰਾਨ ਵਿਧਾਇਕ ਗੋਗੀ, ਨਗਰ ਨਿਗਮ ਕਮਿਸ਼ਨਰ ਡਾ. ਅਗਰਵਾਲ ਅਤੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੇ ਮੈਂਬਰਾਂ ਨੇ ਪਸ਼ੂ ਜਨਮ ਨਿਯੰਤਰਣ ਕੇਂਦਰ ਨੇੜੇ ਹਲਕੇ ਤੇ ਬਿਮਾਰ ਕੁੱਤਿਆਂ ਲਈ ਇੱਕ ਸ਼ੈਲਟਰ ਸਥਾਪਤ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ | ਅਵਾਰਾ ਕੁੱਤਿਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਸ਼ੈਲਟਰ ਸਥਾਪਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ |

ਐਸ.ਪੀ.ਸੀ.ਏ ਦੇ ਮੈਂਬਰਾਂ ਨੂੰ ਕੁੱਤਿਆਂ ਦੇ ਸ਼ੈਲਟਰ ਸਥਾਪਤ ਕਰਨ ਲਈ ਨਿਯਮਾਂ ਦੀ ਘੋਖ ਕਰਨ ਲਈ ਕਿਹਾ ਗਿਆ | ਉਨ੍ਹਾਂ ਨੂੰ ਇਸ ਮਾਮਲੇ ਬਾਰੇ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਵੀ ਵਿਚਾਰ ਕਰਨ ਲਈ ਕਿਹਾ ਗਿਆ | ਵਿਧਾਇਕ ਗੋਗੀ ਨੇ ਦੱਸਿਆ ਕਿ ਐਸ.ਪੀ.ਸੀ.ਏ. ਦੇ ਮੈਂਬਰਾਂ ਨੂੰ ਆਵਾਰਾ ਕੁੱਤਿਆਂ ਦੇ ਸ਼ੈਲਟਰ ਸਥਾਪਤ ਕਰਨ ਲਈ ਨਿਯਮਾਂ ਅਨੁਸਾਰ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਗਿਆ ਹੈ |

Facebook Comments

Trending