ਪੰਜਾਬ ਨਿਊਜ਼

ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਹੋਵੇਗਾ ਕਿਤੇ ਚੰਗਾ -ਮਾਨ 

Published

on

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ। ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ।

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ ‘ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ।

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।

Facebook Comments

Trending

Copyright © 2020 Ludhiana Live Media - All Rights Reserved.