Connect with us

ਪੰਜਾਬੀ

ਕੰਮ ਕਰਵਾਉਣ ਲਈ ਆਉਂਦੇ ਲੋਕਾਂ ਨੂੰ ਨਿੰਬੂ-ਪਾਣੀ ਪਿਲਾਉਣ ਦੇ ਦਿੱਤੇ ਨਿਰਦੇਸ਼

Published

on

Instructions for giving lemonade to those who come to work

ਲੁਧਿਆਣਾ : ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਉਨ੍ਹਾ ਦੇ ਧਿਆਨ ਵਿੱਚ ਆਇਆ ਹੈ ਕਿ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਦੂਰ-ਦੁਰਾਡੇ ਤੋਂ ਵੀ ਲੋਕ ਆਪਣਾ ਕੰਮ ਕਰਵਾਉਣ ਲਈ ਆਉਂਦੇ ਹਨ ।

ਉਨ੍ਹਾ ਨਿਰਦੇਸ਼ ਜਾਰੀ ਕੀਤੇ ਹਨ ਕਿ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਪਣਾ ਕੰਮ ਕਰਵਾਉਣ ਲਈ ਆਉਂਦੇ ਹਰ ਇੱਕ ਵਿਅਕਤੀ ਨੂੰ ਨਿੰਬੂ-ਪਾਣੀ ਪਿਲਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆ ਕਿਹਾ ਕਿ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।

Facebook Comments

Trending