Connect with us

ਪੰਜਾਬ ਨਿਊਜ਼

ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼

Published

on

Instructions to file case against the culprits of post-matric scholarship scam

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ-ਗਿਣਤੀਆਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਸਰਕਾਰ ਭਿ੍ਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਸਕਾਲਰਸ਼ਿਪ ਘੁਟਲੇ ’ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਤਾਕਤਵਾਰ ਹੀ ਕਿਉਂ ਨਾ ਹੋਵੇ।

ਵੇਰਕਾ ਨੇ ਦੱਸਿਆ ਕਿ ਇਸ ਮਾਮਲੇ ’ਚ ਤਕਰੀਬਨ 100 ਕਾਲਜ ਸ਼ਾਮਲ ਹਨ ਅਤੇ ਇਨ੍ਹਾਂ ਵੱਲ 100 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਬਣਦੀ ਹੈ। ਉਨ੍ਹਾਂ ਕਿਹਾ ਇਸ ਮਾਮਲੇ ਬਾਰੇ ਮੰਤਰੀ ਮੰਡਲ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧੀ ਐਡਵੋਕੇਟ ਜਨਰਲ ਦੀ ਰਾਇ ਵੀ ਪ੍ਰਾਪਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ 50 ਲੱਖ ਤੋਂ ਵੱਧ ਵਸੂਲੀ ਦੇ ਸਬੰਧ ਵਿਚ ਕੇਸ ਦਰਜ ਕਰਨ ਲਈ ਕਿਹਾ ਹੈ। ਇਸ ਸੰਦਰਭ ’ਚ ਗ਼ਰੀਬ ਬੱਚਿਆਂ ਨਾਲ ਧੋਖਾ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੱਸਣਯੋਗ ਹੈ ਕਿ ਮੁੱਢਲੀਆਂ ਰਿਪੋਰਟਾਂ ਦੇ ਆਧਾਰ ’ਤੇ ਡਾ. ਵੇਰਕਾ ਦੇ ਹੁਕਮਾਂ ’ਤੇ ਪੰਜ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ’ਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐੱਫਏ ਚਰਨਜੀਤ ਸਿੰਘ, ਐੱਸਓ ਮੁਕੇਸ਼ ਭਾਟੀਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।

ਡਾ. ਵੇਰਕਾ ਨੇ ਕਿਹਾ ਕਿ ਉਹ ਕਥਿਤ ਪੋਸਟ-ਮੈਟਿ੍ਕ ਐੱਸਸੀ ਸਕਾਲਰਸ਼ਿਪ ਘੁਟਾਲੇ ਦੀ ਨਿਰਪੱਖ ਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐੱਸਸੀ ਸਕਾਲਰਸ਼ਿਪ ਫੰਡਾਂ ’ਚ ਹੇਰਾਫੇਰੀ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿਚ ਅਸਫਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ’ਤੇ ਘੱਟ-ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ।

Facebook Comments

Trending