Connect with us

ਪੰਜਾਬੀ

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਵਿਰਾਸਤ ਸੰਬਧਿਤ ਪ੍ਰਸ਼ਨੋਤਰੀ ਪ੍ਰਤੀਯੋਗਤਾ

Published

on

Inter-House Quiz Competition on Heritage at Sri Guru Hargobind Public School

ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਵਿਰਾਸਤ ਸੰਬਧੀ ਅੰਤਰ-ਹਾਊਸ ਪ੍ਰਸ਼ਨੋਤਰੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਮਿਡਲ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ।। ਇਸ ਪ੍ਰਤੀਯੋਗਤਾ ਦੌਰਾਨ ਬੱਚਿਆਂ ਨੂੰ ਵਿਰਾਸਤ ਜਿਵੇਂ- ਭਾਸ਼ਾ, ਧਰਮ, ਸੱਭਿਅਤਾ, ਡਾਂਸ ਆਦਿ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ ਅਤੇ ਬੱਚਿਆਂ ਵਲੋਂ ਵੀ ਉਨ੍ਹਾਂ ਪ੍ਰਸ਼ਨਾਂ ਦੇ ਉੱਤਰਾਂ ਲਈ ਹਾਜ਼ਰ ਜਵਾਬੀ ਕੀਤੀ ਗਈ ।

ਇਸ ਮੌਕੇ ਤੇ ਜੇਤੂ ਹਾਊਸ ਦੀ ਟੀਮ ਅਤੇ ਬਾਕੀ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਾ-ਮੁਕਤ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਸਕੂਲ ਦੇ ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਸਕੂਲ ਦੇ ਮੁਖੀ ਸ਼੍ਰੀਮਤੀ ਕਿਰਨਜੀਤ ਕੌਰ ਵਲੋਂ ਜੇਤੂ ਟੀਮ, ਬਾਕੀ ਭਾਗ ਲੈਣ ਵਾਲੀਆਂ ਟੀਮਾਂ ਅਤੇ ਦਰਸ਼ਕ ਬੱਚਿਆਂ ਵਿੱਚੋਂ ਉੱਤਰ ਦੇਣ ਵਾਲੇ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ।

Facebook Comments

Trending