ਪੰਜਾਬੀ
ਰਾਜਨੀਤਿਕ ਪਾਰਟੀਆਂ ਦੇ ਦਿੱਗਜ ਨੇਤਾਵਾਂ ਤੇ ਕਿਸਾਨ ਮੁਖੀ ‘ਚ ਦਿਲਚਸਪ ਮੁਕਾਬਲਾ
Published
3 years agoon

ਸਮਰਾਲਾ : ਬੀਕੇਯੂ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚੇ ਦੇ ਮੁਖੀ ਬਲਵੀਰ ਸਿੰਘ ਰਾਜੇਵਾਲ ਦੇ ਹਲਕਾ ਸਮਰਾਲਾ ਤੋਂ ਚੋਣ ਮੈਦਾਨ ‘ਚ ਉਤਰਨ ਦੇ ਨਾਲ ਹਲਕਾ ਸਮਰਾਲਾ ਦੀ ਸਿਆਸਤ ਪੂਰੀ ਤਰ੍ਹਾਂ ਨਾਲ ਭਖ ਚੁੱਕੀ ਹੈ ਅਤੇ ਇੱਥੋਂ ਦੀ ਸੀਟ ਇਲਾਕੇ ਦੇ ਲੋਕਾਂ ਵਲੋਂ ‘ਹਾਟ ਸੀਟ’ ਵਜੋ ਜਾਣੀ ਜਾ ਰਹੀ ਹੈ।
ਇਸੇ ਤਰ੍ਹਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੋਂ ਅਣਥੱਕ, ਮਿਹਨਤੀ ਨੌਜਵਾਨ ਆਗੂ ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਹਲਕੇ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਕਾਫ਼ੀ ਲੰਮੇ ਸਮੇਂ ਤੋਂ ਨੌਜਵਾਨਾਂ ਤੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ. ਹਲਕਾ ਸਮਰਾਲਾ ‘ਚ ਸਭ ਤੋਂ ਪਹਿਲਾਂ ਸ਼੍ਰੋ.ਅ.ਦਲ ਪਾਰਟੀ ਵਲੋਂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਵੀ ਚੋਣ-ਪ੍ਰਚਾਰ ਲਈ ਹਲਕਾ ਵਾਸੀਆਂ ਦੇ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਹਨ, ਜਦੋਂਕਿ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਆਪਣੇ ਪੋਤਰੇ ਕਰਨਵੀਰ ਸਿੰਘ ਢਿੱਲੋਂ ਨੂੰ ਚੋਣਾਂ ‘ਚ ਉਤਾਰਨ ਲਈ ਹਲਕੇ ਭਰ ‘ਚ ਲਗਾਤਾਰ ਇਲਾਕਾ ਵਾਸੀਆਂ ਨਾਲ ਮੀਟਿੰਗਾਂ ਕਰ ਰਹੇ ਹਨ, ਪਰੰਤੂ ਹੁਣ ਉਮੀਦਵਾਰਾਂ ਤੇ ਹਲਕਾ ਵਾਸੀਆਂ ਦੀਆਂ ਨਜ਼ਰਾਂ ਕਾਂਗਰਸ ਦੇ ਉਮੀਦਵਾਰ ਨੂੰ ਐਲਾਨਣ ‘ਤੇ ਟਿਕੀਆਂ ਹੋਈਆਂ ਹਨ, ਜਦਕਿ ਹਲਕਾ ਸਮਰਾਲਾ ਤੋਂ ਬਾਹਰਲੇ ਹਲਕਿਆਂ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆਪਣੀ ਦਾਅਵੇਦਾਰੀ ਪੇਸ਼ ਕਰਨ ‘ਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੇ।
ਉਧਰ ਹਾਲੇ ਤੱਕ ਬੀਜੇਪੀ ਵਲੋਂ ਕੋਈ ਵੀ ਉਮੀਦਵਾਰ ਨੂੰ ਚੋਣ ਮੈਦਾਨ ‘ਚ ਉਤਾਰਨ ਦਾ ਐਲਾਨ ਨਹੀਂ ਕੀਤਾ ਗਿਆ। ਸੂਤਰਾਂ ਅਨੁਸਾਰ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਆਜ਼ਾਦ ਚੋਣ ਲੜ ਚੁੱਕੇ ਰਣਜੀਤ ਸਿੰਘ ਜੀਤਾ ਗਹਿਲੇਵਾਲ ਦੀ ਬੀਜੇਪੀ ‘ਚ ਆਉਣ ਦੀਆਂ ਚਰਚਾਵਾਂ ਛਿੜੀਆਂ ਹੋਈਆ ਹਨ। ਜਦੋਂ ਕਿ ਕਈ ਦਹਾਕਿਆਂ ਤੋਂ ਰਾਜਨੀਤੀ ਨਾਲ ਜੁੜੇ ਖੀਰਨੀਆਂ ਪਰਿਵਾਰ ‘ਚੋਂ ਜਗਜੀਵਨ ਸਿੰਘ ਖੀਰਨੀਆਂ ਅਤੇ ਇੰਦਰਜੀਤ ਸਿੰਘ ਲੋਪੋ, ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ, ਜਿਨ੍ਹਾਂ ਦਾ ਹਲਕੇ ਵਿਚ ਅੱਜ ਵੀ ਚੰਗਾ ਰਸੂਖ ਹੈ।
You may like
-
ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
-
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ
-
ਸਮਰਾਲਾ ਹਲਕੇ ’ਚ ਆਮ ਆਦਮੀ ਪਾਰਟੀ ਅੱਗੇ, ਬਲਬੀਰ ਰਾਜੇਵਾਲ ਰਹੇ ਪਿੱਛੇ
-
ਸਮਰਾਲਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਬ੍ਰੇਨ ਹੈਂਮਰਿਜ ਨਾਲ ਵਿਗੜੀ ਹਾਲਤ, ਫੋਰਟਿਸ ‘ਚ ਦਾਖ਼ਲ
-
ਪੰਜਾਬ ਚੋਣਾਂ ਲਈ ਵੋਟਿੰਗ ਮੁਕੰਮਲ, ਸਾਰਿਆਂ ਵਲੋਂ ਜਿੱਤ ਦਾ ਦਾਅਵਾ
-
ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ