Connect with us

ਪੰਜਾਬੀ

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਹਿਲਾ ਦਿਵਸ

Published

on

International Women's Day celebrated at Spring Dale

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨਾਰੀ ਸਸ਼ਕਤੀਕਰਨ ਨੂੰ ਮੁੱਖ ਰੱਖਦੇ ਹੋਏ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਬੜੇ ਸੁਚਾਰੂ ਰੂਪ ਵਿੱਚ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਸਾਰੇ ਅਧਿਆਪਕਾਂ ਨੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਮਹਿਲਾ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਮਹਿਲਾ ਦਿਵਸ ਦੀਆਂ ਸ਼ੁਭਇੱਛਾਵਾਂ ਦਿੱਤੀਆਂ ਅਤੇ ਫੁੱਲ ਭੇਂਟ ਕੀਤੇ। ਉਹਨਾਂ ਨਾਲ਼ ਹੀ ਸਮਾਜ ਦੀਆਂ ਸਾਰੀਆਂ ਔਰਤਾਂ ਨੂੰ ਸਵੈ-ਨਿਰਭਰ ਅਤੇ ਆਤਮ ਵਿਸ਼ਵਾਸੀ ਬਣਨ ਲਈ ਪ੍ਰੇਰਿਆ। ਉਹਨਾਂ ਨਾਰੀ ਸਮਾਜ ਨੂੰ ਸੰਬੋਧਿਤ ਕਰਦੇ ਇਹ ਵੀ ਕਿਹਾ ਕਿ ਅੱਜ ਦੀ ਨਾਰੀ ਸਮਾਜ ਨੂੰ ਸੰਬੋਧਿਤ ਕਰਦੇ ਇਹ ਵੀ ਕਿਹਾ ਕਿ ਅੱਜ ਦੀ ਨਾਰੀ ਸਮਾਜ ਦਾ ਐਸਾ ਧੁਰਾ ਹੈ ਜਿਸ ਨੂੰ ਸਮਾਜ ਤੋਂ ਵੱਖ ਨਹੀਂ ਕੀਤਾ ਜਾ ਸਕਦਾ।

ਅੱਜ ਨਾਰੀ ਸਮਾਜ ਦੇ ਹਰ ਪਾਇਦਾਨ ‘ਤੇ ਆਪਣੀ ਭੂਮਿਕਾ ਬਖ਼ੂਬੀ ਨਿਭਾ ਰਹੀ ਹੈ। ਸੋ ਹਰ ਹਰ ਨਾਰੀ ਆਪਣੇ ਅੰਦਰ ਛੁਪੀ ਹੋਈ ਨਾਰੀ ਦਾ ਅਕਸ ਪਛਾਣਦੇ ਹੋਏ ਆਪਣੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰੇ। ਇਸ ਦੇ ਨਾਲ਼ ਹੀ ਡਾਇਰੈਕਰਟਜ਼ ਸ਼੍ਰੀ ਮਨਦੀਪ ਸਿੰਘ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਮਹਿਲਾ ਸਮਾਜ ਨੂੰ ਅੰਤਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਹਰ ਮੈਦਾਨ ਫਤਹਿ ਕਰ ਲਈ ਪ੍ਰੇਰਿਆ।

Facebook Comments

Trending