Connect with us

ਅਪਰਾਧ

ਨਸ਼ੇ ‘ਚ ਟੱਲੀ ਵਿਅਕਤੀ ਨੇ ਪੁਲਿਸ ‘ਤੇ ਕੀਤਾ ਹਮਲਾ, ਵਰਦੀ ਪਾੜੀ

Published

on

Intoxicated man attacks police, rips off uniforms

ਲੁਧਿਆਣਾ :   ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਤੋਂ ਰੋਕਣ ‘ਤੇ ਤਾਂ ਨਸ਼ੇ ਵਿਚ ਟੱਲੀ ਹੋਏ ਵਿਅਕਤੀ ਨੇ ਪੁਲਿਸ ‘ਤੇ ਹੀ ਹਮਲਾ ਕਰ ਦਿੱਤਾ। ਐਨਾ ਹੀ ਨਹੀਂ ਮੁਲਜ਼ਮ ਨੇ ਪੀਸੀਆਰ ਮੁਲਾਜ਼ਮ ਦੀ ਵਰਦੀ ਵੀ ਪਾੜ ਦਿੱਤੀ। ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਏਐੱਸਆਈ ਬਲਜਿੰਦਰ ਸਿੰਘ ਦੇ ਬਿਆਨਾਂ ‘ਤੇ ਪਿੰਡ ਬੈਂਸ ਦੇ ਰਹਿਣ ਵਾਲੇ ਸੇਵਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀਸੀਆਰ ਦੇ ਮੁਲਾਜ਼ਮ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਹੌਲਦਾਰ ਕਰਮ ਸਿੰਘ ਨਾਲ ਇਲਾਕੇ ‘ਚ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਬਲਜਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਬੈਂਸ ਪਿੰਡ ‘ਚ ਇਕ ਵਿਅਕਤੀ ਸ਼ਰਾਬੀ ਹਾਲਤ ‘ਚ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰ ਰਿਹਾ ਹੈ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਦ ਮੁਲਜ਼ਮ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮ ਨੇ ਏਐੱਸਆਈ ਬਲਜਿੰਦਰ ਸਿੰਘ ਦੀ ਵਰਦੀ ਪਾੜ ਦਿੱਤੀ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ। ਜਾਣਕਾਰੀ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ।

Facebook Comments

Trending