ਪੰਜਾਬੀ

ਲੋਟੂ ਨਿਜ਼ਾਮ ਤੋਂ ਕਿਰਤੀਆਂ ਦੀ ਬੰਦ ਖਲਾਸੀ ਦੇ ਸੰਗਰਾਮਾਂ ਦੀ ਉਸਾਰੀ ਕਰਨ ਦਾ ਦਿੱਤਾ ਸੱਦਾ

Published

on

ਲੁਧਿਆਣਾ : ਸਾਰੇ ਮਿਹਨਤਕਸ਼ ਵਰਗਾਂ ਦੇ ਏਕੇ ਅਤੇ ਲਹੂ ਭਿੱਜੇ ਸੰਘਰਸ਼ਾਂ ਰਾਹੀਂ ਹੀ ਮੋਦੀ ਸਰਕਾਰ ਦੀਆਂ ਲੋਕ ਮਾਰੂ-ਦੇਸ਼ ਵਿਰੋਧੀ ਨੀਤੀਆਂ ਅਤੇ ਫਿਰਕੂ-ਫਾਸ਼ੀ ਫੁੱਟ ਪਾਊ ਤਾਕਤਾਂ ਦੇ ਦੇਸ਼ ਵਿਰੋਧੀ ਮਨਸੂਬਿਆਂ ਨੂੰ ਭਾਂਜ ਦਿੱਤੀ ਜਾ ਸਕਦੀ ਹੈ। ਸਾਲ ਭਰ ਤੋਂ ਦਿੱਲੀ ਦੀਆਂ ਜੂਹਾਂ ’ਤੇ ਜਾਰੀ ਸਰਵ ਸਾਂਝੇ ਕਿਸਾਨ ਸੰਘਰਸ਼ ਸਦਕਾ ਹਿਟਲਰੀ ਸੋਚ ’ਤੇ ਚਲਦੀ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਹੋਣ ਤੋਂ ਇਸ ਤੱਥ ਦੀ ਪੁਸ਼ਟੀ ਹੋ ਗਈ ਹੈ।

ਇਹ ਗੱਲ ਸਥਾਨਕ ਗਿੱਲ ਰੋੜ ’ਤੇ ਪੈਂਦੀ ਅਨਾਜ ਮੰਡੀ ਵਿਖੇ “ਕਾਰਪੋਰੇਟ ਭਜਾਓ, ਦੇਸ਼ ਬਚਾਓ, ਪੰਜਾਬ ਬਚਾਓ’’ ਮਹਾਂਰੈਲੀ ਵਿੱਚ ਪੁੱਜੇ ਹਜਾਰਾਂ ਮਿਹਨਤਕਸ਼ਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ “ਪੰਜਾਬ ਬਚਾਓ ਸੰਯੁਕਤ ਮੋਰਚਾ’’ ਦੇ ਆਗੂਆਂ ਨੇ ਕਹੀ।

ਸੂਬੇ ਦੀਆਂ ਟਰੇਡ ਯੂਨੀਅਨਾਂ, ਖੇਤ ਮਜ਼ਦੂਰ ਤੇ ਕਿਸਾਨ ਜੱਥੇਬੰਦੀਆਂ, ਸੂਬਾਈ ਕਰਮਚਾਰੀ ਫੈਡਰੇਸ਼ਨਾਂ, ਰੇਲਵੇ ਤੇ,ਬੀਐਸ ਐਨ ਐਲ ਸਮੇਤ ਕੇਂਦਰੀ ਮੁਲਾਜ਼ਮ ਸੰਗਠਨਾਂ, ਟਰਾਂਸਪੋਰਟ ਤੇ ਬਿਜਲੀ ਕਾਮਿਆਂ ਦੀਆਂ ਜੱਥੇਬਸ਼ਦੀਆਂ, ਯੁਵਕ- ਵਿਦਿਆਰਥੀ ਤੇ ਇਸਤਰੀ ਸਭਾਵਾਂ ’ਤੇ ਆਧਾਰਿਤ ਉਕਤ ‘ਮੋਰਚਾ’ ਕਿਸਾਨ ਸੰਘਰਸ਼ ਚੋਂ ਉਪਜੀ ਜਮਹੂਰੀ ਚੇਤਨਾ ਤੇ ਸੰਘਰਸ਼ੀ ਭਾਵਨਾ ਨੂੰ ਹੋਰ ਤਿਖੇਰੀ ਤੇ ਪਰਪੱਕ ਕਰਦਿਆਂ ਲੋਟੂ ਨਿਜ਼ਾਮ ਤੋਂ ਕਿਰਤੀਆਂ ਦੀ ਬੰਦ ਖਲਾਸੀ ਦੇ ਸੰਗਰਾਮਾਂ ਦੀ ਉਸਾਰੀ ਕਰਨ ਦਾ ਸੱਦਾ ਦਿੱਤਾ ਗਿਆ।

 

 

 

 

Facebook Comments

Trending

Copyright © 2020 Ludhiana Live Media - All Rights Reserved.