ਪੰਜਾਬੀ

ਡਾਕ ਵਿਭਾਗ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲਾਹਾ ਲੈਣ ਦਾ ਸੱਦਾ

Published

on

ਲੁਧਿਆਣਾ : ਡਾਕ ਵਿਭਾਗ, ਲੁਧਿਆਣਾ ਸਿਟੀ ਡਵੀਜ਼ਨ, ਲੁਧਿਆਣਾ ਦੇ ਸੁਪਰਡੰਟ ਵਿਕਾਸ ਸ਼ਰਮਾ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਜਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

ਸੁਪਰਡੰਟ ਸ਼ਰਮਾਂ ਨੇ ਅੱਗੇ ਕਿਹਾ ਕਿ ‘ਮੈਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ ਕਿ ਇੰਡੀਆ ਪੋਸਟ ਦੁਨੀਆ ਦਾ ਸਭ ਤੋਂ ਵੱਡਾ ਅਦਾਰਾ ਹੈ ਜਿੱਥੇ 1.5 ਲੱਖ ਤੋਂ ਵੱਧ ਡਾਕਘਰਾਂ ਦਾ ਇੱਕ ਵੱਡਾ ਨੈੱਟਵਰਕ ਹੋਣ ਕਰਕੇ, ਡਾਕ ਵਿਭਾਗ ਦੇਸ਼ ਦੇ ਹਰ ਕੋਨੇ ਵਿੱਚ ਵੱਖ-ਵੱਖ ਸੇਵਾਵਾਂ ਦੇ ਰਿਹਾ ਹੈ।

ਉਨ੍ਹਾਂ ਵਿਭਾਗ ਵਲੋਂ ਜਾਰੀ ਸੇਵਾਵਾਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਪਾਰਸਲ, ਚਿੱਠੀਆਂ, ਮਨੀ ਆਰਡਰ ਆਦਿ ਦੀ ਸਪੁਰਦਗੀ ਦੀ ਪਰੰਪਰਾਗਤ ਸੇਵਾ ਤੋਂ ਇਲਾਵਾ, ਸੁਕੰਨਿਆ ਸਮਰਿਧੀ ਖਾਤੇ (ਐਸ.ਐਸ.ਏ.), ਪਬਲਿਕ ਪ੍ਰੋਵੀਡੈਂਟ ਫੰਡ (ਪੀ.ਪੀ.ਐਫ.), ਆਰ.ਡੀ., ਟੀ.ਡੀ., ਐਸ.ਬੀ. ਆਦਿ ਵਰਗੇ ਵੱਖ-ਵੱਖ ਤਰ੍ਹਾਂ ਦੇ ਛੋਟੇ ਬਚਤ ਖਾਤੇ ਖੋਲ੍ਹ ਰਹੇ ਹਾਂ। ਘੱਟ ਪ੍ਰੀਮੀਅਮ ਅਤੇ ਉੱਚ ਬੋਨਸ ਦੇ ਨਾਲ ਪੋਸਟ ਲਾਈਫ ਇੰਸ਼ੋਰੈਂਸ ਵਜੋਂ ਸਭ ਤੋਂ ਪੁਰਾਣੀ ਬੀਮਾ ਯੋਜਨਾ ਵੀ ਹੈ।

Facebook Comments

Trending

Copyright © 2020 Ludhiana Live Media - All Rights Reserved.