ਪੰਜਾਬੀ

 ਵਾਤਾਵਰਣ ਦੀ ਸੁਰੱਖਿਆ ਦਾ ਸੱਦਾ ਦਿੰਦਿਆਂ, ਫਲਾਂ ਦੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

Published

on

ਲੁਧਿਆਣਾ : ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 9000 ਫਲਦਾਰ ਬੂਟੇ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਹਰਿਆਵਲ ਦੀ ਕਮੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਅੱਗੇ ਆਉਣ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ।

ਬੂਟੇ ਲਗਾਉਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਜਨਮ ਦਿਨ, ਵਿਆਹ, ਵਰ੍ਹੇਗੰਢ ਅਤੇ ਹੋਰ ਖੁਸ਼ੀ ਦੇ ਮੌਕਿਆਂ ‘ਤੇ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਇਸ ਦਿਨ ਨੂੰ ਹੋਰ ਯਾਦਗਾਰੀ ਬਣਾਇਆ ਜਾ ਸਕੇ। ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰ ਪਾਲ ਕਲਸੀ ਨੇ  ਡੀਈਓ ਕੁਲਵਿੰਦਰ ਕੌਰ, ਡੀ.ਐਫ.ਓ. ਹਰਭਜਨ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਬੈਨੀਪਾਲ ਦਾ ਵੀ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

Facebook Comments

Trending

Copyright © 2020 Ludhiana Live Media - All Rights Reserved.