ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।ਪੰਜਾਬ ਦੇ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਸ ਕਾਰਨ ਵਿਜੀਲੈਂਸ ਬਿਊਰੋ ਨੂੰ ਨਵਾਂ ਮੁਖੀ ਮਿਲਿਆ ਹੈ। ਤਬਾਦਲੇ ਕੀਤੇ ਗਏ ਆਈਏਐਸ ਅਧਿਕਾਰੀਆਂ ਵਿੱਚ ਨਾਗੇਸ਼ਵਰ ਰਾਓ, ਸੁਰਿੰਦਰ ਪਾਲ ਸਿੰਘ ਸ਼ਾਮਲ ਹਨ।
ਦੱਸ ਦਈਏ ਕਿ ਇੱਕ ਮਹੀਨਾ 10 ਦਿਨ ਪਹਿਲਾਂ ਐਸ.ਏ.ਐਸ.ਨਗਰ ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਵਰਿੰਦਰ ਕੁਮਾਰ ਦੀ ਥਾਂ ‘ਤੇ ਨਵਾਂ ਮੁਖੀ ਯਾਨੀ ਜੀ. ਨਾਗੇਸ਼ਵਰ ਰਾਓ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਚੰਡੀਗੜ੍ਹ ਨੂੰ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।ਹੁਣ ਉਨ੍ਹਾਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਸੁਰਿੰਦਰ ਪਾਲ ਸਿੰਘ ਏ.ਡੀ.ਜੀ.ਪੀ./ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਨੂੰ ਨਿਯੁਕਤ ਕੀਤਾ ਗਿਆ ਹੈ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਰੁਖ ਅਪਣਾਇਆ ਹੋਇਆ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ ਅਤੇ ਐਸਐਸਪੀਜ਼ ਨੂੰ ਆਦੇਸ਼ ਜਾਰੀ ਕੀਤਾ ਸੀ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।