ਪੰਜਾਬੀ
18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਕੰਮ ‘ਤੇ ਰੱਖਣਾ ਗੈਰ ਕਾਨੂੰਨੀ- ਰਸ਼ਮੀ ਸੈਣੀ
Published
2 years agoon

ਲੁਧਿਆਣਾ : ਪੰਜਾਬ ਸਰਕਾਰ ਦੇ ਆਦੇਸ਼ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਬੀਤੇ ਕੱਲ੍ਹ ਬਾਲ ਮਜ਼ਦੂਰੀ ਰੋਕਣ ਲਈ ਜਾਗਰੂਕਤਾ ਮੀਟਿੰਗ ਕੀਤੀ ਗਈ। ਸ਼੍ਰੀਮਤੀ ਰਸ਼ਮੀ ਸੈਣੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵੱਲੋਂ ਡੀਸੀ ਦਫ਼ਤਰ ਲੁਧਿਆਣਾ ਅਤੇ ਆਸ ਪਾਸ ਦੀਆਂ ਸਾਰੀਆਂ ਦੁਕਾਨਾਂ ਤੇ ਬਾਲ ਮਜ਼ਦੂਰੀ ਰੋਕਣ ਲਈ ਜਾਗਰੂਕ ਕੀਤਾ ਗਿਆ।
ਲੁਧਿਆਣਾ ਜ਼ਿਲ੍ਹੇ ਵਿਚ ਜਾਗਰੂਕਤਾ ਲਈ 5 ਟੀਮਾਂ ਬਣਾਈਆਂ ਗਈਆਂ ਹਨ ਜੋ ਹਰੇਕ ਪਿੰਡ ਤੇ ਸ਼ਹਿਰ ਵਿੱਚ ਜਾ ਕੇ ਜਾਗਰੂਕ ਕਰ ਰਹੀਆਂ ਹਨ। ਦੁਕਾਨਦਾਰਾਂ, ਫੈਕਟਰੀਆਂ, ਕਾਰਖਾਨਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਦੱਸਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਕੰਮ ਤੇ ਰੱਖਣਾ ਗੈਰ ਕਾਨੂੰਨੀ ਹੈ। ਜੇਕਰ ਅਸੀਂ ਸੱਚਮੁੱਚ ਇਨ੍ਹਾਂ ਬੱਚਿਆਂ ਦੀ ਸਹਾਇਤਾ ਕਰਨੀ ਚਾਹੁੰਦੇ ਹਾਂ ਤਾਂ ਇਹਨਾਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਈਏ।
ਸ.ਬਲਦੇਵ ਸਿੰਘ ਜੋਧਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਹਰੇਕ ਬੱਚੇ ਨੂੰ ਸਿੱਖਿਆ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਿੱਖਿਆ ਵਿਭਾਗ ਵੱਲੋਂ ਕਰਮਜੀਤ ਸਿੰਘ ਗਰੇਵਾਲ ਸਟੇਟ/ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਕੰਮ ਕਰਦਾ ਫੜਿਆ ਗਿਆ ਤਾਂ ਬਾਲ ਮਜ਼ਦੂਰੀ ਐਕਟ 1986 ਤਹਿਤ ਸਬੰਧਤ ਮਾਲਕ ਤੇ ਚਲਾਨ ਕਰਕੇ ਹਲਕੇ ਦੇ ਸਹਾਇਕ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਾਅਦ ਕੇਸ ਮਾਣਯੋਗ ਅਦਾਲਤ ਵਿੱਚ ਦਾਇਰ ਕੀਤਾ ਜਾਂਦਾ ਹੈ ਜਿਸ ਨਾਲ਼ ਸਜਾ ਅਤੇ ਜ਼ੁਰਮਾਨਾ ਦੋਵੇਂ ਹੋ ਸਕਦੇ ਹਨ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ
-
ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ