Connect with us

ਕਰੋਨਾਵਾਇਰਸ

ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਮਾਸਕ ਪਹਿਨਣਾ ਹੋਇਆ ਜ਼ਰੂਰੀ

Published

on

It is important to wear a mask in Chandigarh in view of the increasing number of cases of corona

ਚੰਡੀਗੜ੍ਹ : ਕੋਰੋਨਾ ਨੇ ਇਕ ਵਾਰ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਦੇਸ਼ ’ਚ ਇਸ ਦਾ ਖ਼ਤਰਾ ਇਕ ਵਾਰ ਫਿਰ ਮੰਡਰਾਉਣਾ ਸ਼ੁਰੂ ਹੋ ਗਿਆ ਹੈ। ਖਾਸ ਕਰਕੇ ਦਿੱਲੀ ’ਚ ਕੋਰੇਨਾ ਕੇਸਾਂ ’ਚ ਇਕਦਮ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਹੋਰਾਂ ਸੂਬਿਆਂ ਨੇ ਵੀ ਅਹਿਤਿਆਤ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਕੋਰੋਨਾ ਦੇ ਮੱਦੇਨਜ਼ਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਵੀ ਭੀੜ ਵਾਲੀਆਂ ਥਾਵਾਂ ਉੱਤੇ ਮਾਸਕ ਪਾਉਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਪਬਲਿਕ ਟ੍ਰਾਂਸਪੋਰਟ ਜਿਵੇਂ ਬੱਸਾਂ, ਰੇਲਾਂ, ਹਵਾਈ ਜਹਾਜ਼ ਅਤੇ ਅੰਦਰੂਨੀ ਇਕੱਠਾਂ ’ਚ ਠਹਿਰਨ ਦੌਰਾਨ ਮਾਸਕ ਦੀ ਵਰਤੋਂ ਜ਼ਰੂਰੀ ਕੀਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੁਝ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ’ਚ ਕੋਰੋਨਾ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ’ਚ ਰੱਖਦਿਆਂ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Facebook Comments

Trending