ਪੰਜਾਬ ਨਿਊਜ਼

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ 5 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published

on

ਲੁਧਿਆਣਾ : ਹਿਮਾਚਲ ਦੇ ਉੱਪਰੀ ਇਲਾਕਿਆਂ ’ਚ ਮੌਨਸੂਨ ਦਰਮਿਆਨ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣਗੇ ਤੇ ਮੀਂਹ ਪਵੇਗਾ। ਮੌਸਮ ਕੇਂਦਰ ਚੰਡੀਗੜ੍ਹ ਦੇ ਪੂੁਰਵ ਅਨੁਮਾਨ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਰੋਪੜ, ਜਲੰਧਰ, ਮੋਹਾਲੀ, ਅਨੰਦਪੁਰ ਸਾਹਿਬ ’ਚ 14 ਅਗਸਤ ਤਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹੇਗਾ।

ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਪੰਜਾਬ ’ਚ ਹਾਲੇ ਮੌਨਸੂਨ ਦੀ ਸਰਗਰਮੀ ਘੱਟ ਹੋ ਗਈ ਹੈ। ਸੰਭਾਵਨਾ ਹੈ ਕਿ 15 ਅਗਸਤ ਤੋਂ ਬਾਅਦ ਮੌਸਮ ਫਿਰ ਬਦਲੇ ਅਤੇ ਮੌਨਸੂਨ ਫਿਰ ਤੋਂ ਸਰਗਰਮ ਹੋ ਜਾਵੇ। ਫ਼ਿਲਹਾਲ ਅਗਲੇ ਹਫ਼ਤੇ ਤੱਕ ਵੱਧ ਤੋਂ ਵੱਧ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ ਹੈ।

ਚੰਡੀਗੜ੍ਹ ’ਚ 36 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.2 ਮਿਲੀਮੀਟਰ, ਜਲੰਧਰ ’ਚ 19 ਮਿਲੀਮੀਟਰ, ਰੋਪੜ ’ਚ 3.5 ਮਿਲੀਮੀਟਰ ਮੀਂਹ ਪਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਿਰੋਜ਼ਪੁਰ ਤੇ ਲੁਧਿਆਣਾ ’ਚ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.