Connect with us

ਪੰਜਾਬੀ

ਸਰਦੀਆਂ ‘ਚ ਨਹੀਂ ਲੱਗੇਗੀ ਜ਼ਿਆਦਾ ਠੰਡ, ਇਨ੍ਹਾਂ 8 Foods ਨੂੰ ਬਣਾਓ ਰੁਟੀਨ ਦਾ ਹਿੱਸਾ

Published

on

It won't be too cold in winter, make these 8 foods a part of your routine

ਸਰਦੀ ਦੀ ਰੁੱਤ ‘ਚ ਵਾਇਰਲ ਇੰਫੈਕਸ਼ਨ ਜਿਵੇਂ ਕਿ ਸਰਦੀ, ਜ਼ੁਕਾਮ, ਖ਼ੰਘ ਵਰਗੀਆਂ ਵਰਗੀਆਂ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। ਬਦਲਦੇ ਮੌਸਮ ‘ਚ ਖੁਦ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਡਾਈਟ ‘ਚ ਕੁਝ ਬਦਲਾਅ ਕਰਨੇ ਚਾਹੀਦੇ ਹਨ। ਜੇਕਰ ਤੁਸੀਂ ਸਰਦੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਗਰਮ ਚੀਜ਼ਾਂ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ। ਇਹ ਤੁਹਾਡੇ ਸਰੀਰ ਨੂੰ ਗਰਮ ਅਤੇ ਸਿਹਤਮੰਦ ਵੀ ਰੱਖੇਗਾ। ਮਾਹਿਰਾਂ ਦੇ ਅਨੁਸਾਰ ਇਹ ਫ਼ੂਡ ਤੁਹਾਨੂੰ ਸਰਦੀਆਂ ‘ਚ ਖੰਘ, ਜ਼ੁਕਾਮ ਅਤੇ ਫਲੂ ਤੋਂ ਵੀ ਦੂਰ ਰੱਖਣਗੇ ਅਤੇ ਤੁਹਾਡੀ ਇਮਿਊਨਿਟੀ ਨੂੰ ਵੀ ਮਜ਼ਬੂਤ ਬਣਾਉਣਗੇ।

ਗੁੜ : ਸਰਦੀਆਂ ‘ਚ ਤੁਸੀਂ ਗੁੜ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਆਇਰਨ ਦੀ ਮਾਤਰਾ ਬਹੁਤ ਵਧੀਆ ਪਾਈ ਜਾਂਦੀ ਹੈ ਜਿਸ ਨਾਲ ਤੁਸੀਂ ਅਨੀਮੀਆ ਵਰਗੀ ਖਤਰਨਾਕ ਬੀਮਾਰੀ ਤੋਂ ਵੀ ਦੂਰ ਰਹੋਗੇ। ਪਾਚਨ ਕਿਰਿਆ ਲਈ ਵੀ ਗੁੜ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਦੇ ਨਾਲ ਹੀ ਇਸ ਦਾ ਸੇਵਨ ਕਰਨ ਨਾਲ ਕਈ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।

ਤਿਲ : ਸਰੀਰ ਨੂੰ ਗਰਮ ਕਰਨ ਲਈ ਤੁਸੀਂ ਸਰਦੀਆਂ ‘ਚ ਤਿਲਾਂ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਮੋਨੋ-ਸੈਚੁਰੇਟਿਡ ਫੈਟੀ ਐਸਿਡ, ਐਂਟੀਬੈਕਟੀਰੀਅਲ ਅਤੇ ਖਣਿਜ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਤਿਲਾਂ ‘ਚ ਪ੍ਰੋਟੀਨ ਵੀ ਪਾਇਆ ਜਾਂਦਾ ਹੈ ਜੋ ਤੁਹਾਡੇ ਸਰੀਰ ਨੂੰ ਐਨਰਜ਼ੀ ਦੇਣ ‘ਚ ਮਦਦ ਕਰਦਾ ਹੈ।

ਖਜੂਰ : ਸਰਦੀਆਂ ‘ਚ ਤੁਸੀਂ ਖਜੂਰ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਵਿਟਾਮਿਨ-ਏ, ਵਿਟਾਮਿਨ-ਬੀ, ਫਾਸਫੋਰਸ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਗਰਮ ਰਹਿੰਦਾ ਹੈ ਅਤੇ ਤੁਹਾਨੂੰ ਕਈ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।

ਕੇਸਰ : ਇਸ ਮੌਸਮ ‘ਚ ਤੁਸੀਂ ਕੇਸਰ ਦਾ ਸੇਵਨ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਨੂੰ ਗਰਮ ਰੱਖਣ ‘ਚ ਮਦਦ ਕਰਦਾ ਹੈ। ਇਸ ਨੂੰ ਦੁੱਧ ‘ਚ ਉਬਾਲ ਕੇ ਪੀਓ। ਇਸ ਨਾਲ ਤੁਹਾਨੂੰ ਸਰਦੀ ਦੇ ਮੌਸਮ ‘ਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

ਸ਼ਹਿਦ : ਸਰਦੀਆਂ ‘ਚ ਸਮੱਸਿਆਵਾਂ ਤੋਂ ਬਚਣ ਲਈ ਤੁਸੀਂ ਸ਼ਹਿਦ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਐਂਟੀਬੈਕਟੀਰੀਅਲ, ਐਂਟੀਆਕਸੀਡੈਂਟ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚੋਂ ਜ਼ਹਿਰੀਲੇ ਤੱਤ ਵੀ ਬਾਹਰ ਨਿਕਲ ਜਾਣਗੇ।

ਮੂੰਗਫਲੀ : ਸਰਦੀਆਂ ‘ਚ ਤੁਸੀਂ ਮੂੰਗਫਲੀ ਦਾ ਸੇਵਨ ਵੀ ਕਰ ਸਕਦੇ ਹੋ। ਇਸ ‘ਚ ਹੈਲਥੀ ਫੈਟ, ਪ੍ਰੋਟੀਨ, ਖਣਿਜ, ਵਿਟਾਮਿਨ, ਮੈਂਗਨੀਜ਼, ਵਿਟਾਮਿਨ-ਈ, ਫਾਸਫੋਰਸ ਅਤੇ ਮੈਗਨੀਸ਼ੀਅਮ ਹੁੰਦੇ ਹਨ। ਇਸ ਦੇ ਸੇਵਨ ਨਾਲ ਕੋਲੈਸਟ੍ਰੋਲ ਲੈਵਲ ਕੰਟਰੋਲ ਕੀਤਾ ਜਾਂਦਾ ਹੈ।

ਤੁਲਸੀ-ਅਦਰਕ : ਸਰਦੀਆਂ ‘ਚ ਤੁਲਸੀ ਅਤੇ ਅਦਰਕ ਦਾ ਸੇਵਨ ਜ਼ਰੂਰ ਕਰੋ। ਇਨ੍ਹਾਂ ਦਿਨਾਂ ‘ਚ ਚਾਹ ‘ਚ ਪਾ ਕੇ ਵਰਤੋਂ ਕਰੋ। ਇਨ੍ਹਾਂ ਦਾ ਸੇਵਨ ਕਰਨ ਨਾਲ ਤੁਸੀਂ ਸਰਦੀ, ਖ਼ੰਘ ਵਰਗੀਆਂ ਸਮੱਸਿਆਵਾਂ ਤੋਂ ਵੀ ਬਚੋਗੇ।

ਡ੍ਰਾਈ ਫਰੂਟਸ : ਸਰਦੀਆਂ ‘ਚ ਸਿਹਤਮੰਦ ਰਹਿਣ ਲਈ ਤੁਸੀਂ ਡ੍ਰਾਈ ਫਰੂਟਸ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਡੇ ਸਰੀਰ ‘ਚ ਐਨਰਜ਼ੀ ਅਤੇ ਗਰਮੀ ਬਣੀ ਰਹੇਗੀ। ਨਾਲ ਹੀ ਤੁਹਾਡੇ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸੰਬੰਧੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Facebook Comments

Trending