ਪੰਜਾਬ ਨਿਊਜ਼

ਪੰਜਾਬ ‘ਚ ਚੋਣ ਜ਼ਾਬਤੇ ਦੌਰਾਨ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ

Published

on

ਚੰਡੀਗੜ੍ਹ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।

 

Facebook Comments

Trending

Copyright © 2020 Ludhiana Live Media - All Rights Reserved.