Connect with us

ਪੰਜਾਬ ਨਿਊਜ਼

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 322.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published

on

Items worth Rs 322.52 crore confiscated from the state after implementation of election code of conduct

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 4 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 322.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.93 ਕਰੋੜ ਰੁਪਏ ਦੀ 30.57 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.62 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.97 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18807 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,729 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 91 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

Facebook Comments

Trending