ਅਪਰਾਧ

ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

Published

on

ਚੰਡੀਗੜ੍ਹ  :  ਪੰਜਾਬ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਐਨਫੋਰਸਮੈਂਟ ਟੀਮਾਂ ਨੇ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗਾਂ ਨੇ 324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ’ਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ’ਚ 26705 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਸੂਬੇ ’ਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ’ਚੋਂ 379565 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜਦਕਿ ਸੂਬੇ ’ਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.