ਪੰਜਾਬ ਨਿਊਜ਼

ਪੰਜਾਬ ‘ਚ ਚੋਣ ਜਾਬਤਾ ਤੋਂ ਬਾਅਦ 449.55 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

Published

on

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 15 ਫਰਵਰੀ, 2022 ਤੱਕ 449.55 ਕਰੋੜ ਰੁਪਏ ਦੀ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 30.37 ਕਰੋੜ ਰੁਪਏ ਦੀ 50.19 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।

ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 325.87 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 30.77 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1540 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4292 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵੱਜੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 28375 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,648 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜਦੋਂ ਕਿ ਸੂਬੇ ਵਿੱਚ 130 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.