ਅਪਰਾਧ
ਜਗਰਾਓਂ ਪੁਲਿਸ ਵੱਲੋਂ ਕਈ ਗੱਡੀਆਂ ‘ਚੋਂ ਭੁੱਕੀ ਬਰਾਮਦ
Published
3 years agoon
ਜਗਰਾਉਂ : ਜ਼ਿਲ੍ਹੇ ਦੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਅਨੁਸਾਰ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ ਤੇ ਵੱਡੀ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਸਾਹਮਣਿਓਂ ਆ ਰਹੀ ਸਕਾਰਪੀਓ ਅਤੇ ਇਨੋਵਾ ਗੱਡੀਆਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਦੋਵਾਂ ਗੱਡੀਆਂ ਵਿੱਚੋਂ ਕਈ ਬੋਰੀਆਂ ਭੁੱਕੀ ਦੀਆਂ ਬਰਾਮਦ ਹੋਈਆਂ।
ਹਰ ਇਕ ਬੋਰੀ ਵਿਚ 20 ਕਿੱਲੋ ਭੁੱਕੀ ਮਿਲੀ l ਜਿਸ ‘ਤੇ ਪੁਲਿਸ ਪਾਰਟੀ ਨੇ ਗੱਡੀਆਂ ਦੇ ਸਵਾਰਾਂ ਬਲਦੇਵ ਸਿੰਘ ਉਰਫ ਭੋਲਾ ਅਤੇ ਉਸ ਦੇ ਭਰਾ ਸੁਖਦੇਵ ਸਿੰਘ ਉਰਫ਼ ਸੇਬੂ ਪੁਤਰਾਨ ਬਗੀਚਾ ਸਿੰਘ ਵਾਸੀ ਕੋਟ ਮੁਹੰਮਦ ਖਾਨ ਨੂੰ ਗ੍ਰਿਫਤਾਰ ਕਰ ਲਿਆl ਦੋਵਾਂ ਦੀ ਪੁੱਛਗਿੱਛ ਤੋਂ ਬਾਅਦ ਨਿਸ਼ਾਨਦੇਹੀ ਤੇ ਦੋ ਹੋਰ ਆਲਟੋ ਕਾਰਾਂ ਜੋ ਭੁੱਕੀ ਦੀਆਂ ਬੋਰੀਆਂ ਨਾਲ ਭਰੀਆਂ ਹੋਈਆਂ ਸਨ, ਬਰਾਮਦ ਕੀਤੀਆਂl
ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿਚ ਚਾਰਾਂ ਗੱਡੀਆਂ ਵਿੱਚੋਂ 20 ਬੋਰੀਆਂ ਭੁੱਕੀ ਦੀ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਆਪਣੇ ਸਾਥੀਆਂ ਨਾਲ ਮਿਲ ਕੇ ਜਗਰਾਉਂ ਦੇ ਪਿੰਡਾਂ ਵਿਚ ਭੁੱਕੀ ਸਪਲਾਈ ਦਾ ਵੱਡੇ ਪੱਧਰ ‘ਤੇ ਧੰਦਾ ਕਰਦੇ ਸਨ।
You may like
-
ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ
-
ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰ.ਭੀ.ਰ ਜ਼/ਖਮੀ
-
ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕਰਨ ਲਈ ਬੁਲਾਇਆ ਜਾਵੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ – ਡਾ. ਇੰਦਰਜੀਤ ਸਿੰਘ
-
ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ
-
ਲੁਧਿਆਣਾ ‘ਚ ਤਲਾਸ਼ੀ ਮੁਹਿੰਮ, ਡੀਜੀਪੀ ਨੇ ਬੱਸ ਸਟੈਂਡ ਤੋਂ ਕੀਤੀ ਚੈਕਿੰਗ ਦੀ ਸ਼ੁਰੂਆਤ
-
DRI ਦੀ ਵੱਡੀ ਕਾਰਵਾਈ : ਪੰਜਾਬ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਗਾਂਜੇ ਦੀ ਜ਼ਬਤੀ
