Connect with us

ਪੰਜਾਬ ਨਿਊਜ਼

ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

Published

on

Jailed Congress leader Sukhpal Khaira granted bail by High Court

ਚੰਡੀਗੜ੍ਹ :   ਮਨੀ ਲਾਂਡਰਿੰਗ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੁਖਪਾਲ ਖਹਿਰਾ ਮਾਮਲੇ ‘ਚ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਕਿ ਅੱਜ ਸੁਣਾ ਦਿੱਤਾ ਗਿਆ।

ਇਸ ਤੋਂ ਪਹਿਲਾਂ ਜੇਲ੍ਹ ‘ਚ ਬੰਦ ਹੋਣ ਦੌਰਾਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਸੀ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।

 

 

Facebook Comments

Trending