Connect with us

ਪੰਜਾਬ ਨਿਊਜ਼

ਪੁਲਿਸ ਨੇ ਕੀਤੀ ਗੈਰ-ਕਾਨੂੰਨੀ ਸ਼ਰਾਬ ਬਰਾਮਦ, ਆਰੋਪੀ ਫਰਾਰ

Published

on

ਜਲੰਧਰ ਦੀ ਥਾਣਾ ਬਸਤੀ ਬਾਵਾ ਖੇਲ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਮਿਲੀ ਸੀ ਜਿਸਦੇ ਅਧਾਰ ਤੇ ਇਹ ਤਲਾਸ਼ੀ ਹੋਈ। ਮਿਲੀ ਸੂਚਨਾ ਦੇ ਅਧਾਰ ਤੇ ਬਸਤੀ ਬਾਵਾ ਖੇਲ ਦਾ ਪ੍ਰਭਜੋਤ ਸਿੰਘ ਅਤੇ ਉਸਦੀ ਪਤਨੀ ਸ਼ਰਾਬ ਤਸਕਰੀ ਦਾ ਕਾਰੋਬਾਰ ਕਰਦੇ ਹਨ। ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੇ ਘਰ ਘੇਰਾ ਬੰਦੀ ਕੀਤੀ ਜਿਸ ਦੌਰਾਨ ਪੁਲਿਸ ਨੇ ਅਲੱਗ-ਅਲੱਗ ਮਾਰਕਾ ਦੀ 22 ਪੇਟੀ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ ਹੈ। ਫਿਲਹਾਲ ਆਰੋਪੀ ਭੱਜ ਗਏ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ੀ ਸ਼ੁਰੂ ਕਰ ਦਿਤੀ ਹੈ।

Facebook Comments

Trending