ਕਠੂਆ : ਜੰਮੂ-ਕਸ਼ਮੀਰ ਪੁਲਸ ਅਤੇ ਸੁਰੱਖਿਆ ਬਲ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਅਲਰਟ ‘ਤੇ ਹਨ। ਇਸ ਦੌਰਾਨ ਕਠੂਆ ਪੁਲਿਸ ਨੇ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਇਨ੍ਹਾਂ ਅੱਤਵਾਦੀਆਂ ‘ਤੇ ਕਾਰਵਾਈਯੋਗ ਸੂਚਨਾ ਦੇਣ ‘ਤੇ 5 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਕਠੂਆ ਪੁਲਸ ਨੇ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਇਨ੍ਹਾਂ ਅੱਤਵਾਦੀਆਂ ਨੂੰ ਆਖਰੀ ਵਾਰ ਮਲਹਾਰ, ਬਾਣੀ ਅਤੇ ਸਿਓਜ ਧਾਰ ਦੇ ਢੋਕਿਆਂ ਵਿੱਚ ਦੇਖਿਆ ਗਿਆ ਸੀ। ਇਨ੍ਹਾਂ ਅੱਤਵਾਦੀਆਂ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਨੂੰ ਵੀ ਢੁਕਵਾਂ ਇਨਾਮ ਦਿੱਤਾ ਜਾਵੇਗਾ। ਇਨ੍ਹਾਂ ਅੱਤਵਾਦੀਆਂ ਨੇ ਭਾਰਤੀ ਫੌਜ ਦੇ ਜਵਾਨਾਂ ‘ਤੇ ਹਮਲਾ ਕੀਤਾ ਸੀ।