ਪੰਜਾਬੀ

ਰਵਾਇਤੀ ਲੁੱਕ ਨੂੰ ਵੀ ਜਾਹਨਵੀ ਨੇ ਦਿੱਤੀ ਮਾਤ, ਤਸਵੀਰਾਂ ’ਚ ਨਜ਼ਰ ਆਇਆ ਗਲੈਮਰਸ ਅੰਦਾਜ਼

Published

on

ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਰਵਾਇਤੀ ਲੁੱਕ ਤੋਂ ਲੈ ਕੇ ਵੈਸਟਰਨ ਲੁੱਕ ਤੱਕ ਜਾਹਨਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਣ ’ਚ ਕੋਈ ਕਸਰ ਨਹੀਂ ਛੱਡਦੀ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।

ਹਾਲ ਹੀ ’ਚ ਅਦਾਕਾਰਾ ਦੀ ਸੂਟ ’ਚ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਦਾ ਵੱਖ ਅੰਦਾਜ਼ ਨਿਖ਼ਰ ਕੇ ਸਾਹਮਣੇ ਆਇਆ ਹੈ।

ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਮਿਲੀ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਇਸ ਦੌਰਾਨ ਅਦਾਕਾਰਾ ਦੀਆਂ ਆਏ ਦਿਨ ਨਵੀਂਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਬਲਿਊ ਕਲਰ ਦੇ ਸੂਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਦੁਪੱਟਾ ਲਿਆ ਹੋਇਆ ਹੈ। ਜਾਹਨਵੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਅਤੇ ਵਾਲਾਂ ਖੁੱਲ੍ਹੇ ਛੱਡਿਆ ਹੋਇਆ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਤਸਵੀਰਾਂ ’ਚ ਅਦਾਕਾਰ ਪਾਪਰਾਜ਼ੀ ਸਾਹਮਣੇ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ’ਚ ਜਾਹਨਵੀ ਦਾ ਗਲੈਮਰਸ ਅੰਦਾਜ਼ ਨਜ਼ਰ ਆ ਰਿਹਾ ਹੈ ਅਤੇ ਰਵਾਇਤੀ ਲੁੱਕ ’ਚ ਅਦਾਕਾਰਾ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਹੀ ਹੈ।

 

 

Facebook Comments

Trending

Copyright © 2020 Ludhiana Live Media - All Rights Reserved.