Connect with us

ਖੇਤੀਬਾੜੀ

 ਜਸਵਿੰਦਰ ਭੱਲਾ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

Published

on

Jaswinder Bhalla urges farmers for direct sowing of paddy

ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਹਫ਼ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਸਾਬਕਾ ਪਸਾਰ ਮਾਹਿਰ, ਮੌਜੂਦਾ ਬਰਾਂਡ ਅੰਬੈਸਡਰ ਅਤੇ ਪ੍ਰਸਿੱਧ ਹਾਸਰਸ ਕਲਾਕਾਰ ਡਾ. ਜਸਵਿੰਦਰ ਭੱਲਾ ਸ਼ਾਮਿਲ ਹੋਏ । ਡਾ. ਭੱਲਾ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ । ਉਹਨਾਂ ਡਾ. ਨਿਰਮਲ ਜੌੜਾ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਨਵੀਆਂ ਵਾਤਾਵਰਨ ਪੱਖੀ ਤਕਨੀਕਾਂ ਅਪਣਾ ਕੇ ਖੇਤੀ ਕਰਨ ਲਈ ਕਿਹਾ ।

ਡਾ. ਭੱਲਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅੱਜ ਦੇ ਸਮੇਂ ਦੀ ਲੋੜ ਹੈ । ਇਹ ਨਾ ਸਿਰਫ਼ ਪਾਣੀ ਬਚਾਉਣ ਵਾਲੀ ਤਕਨੀਕ ਹੈ ਬਲਕਿ ਇਸ ਨਾਲ ਖਾਦ ਅਤੇ ਹੋਰ ਖੇਤੀ ਖਰਚੇ ਵੀ ਘਟਦੇ ਹਨ । ਉਹਨਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਸਿੱਧੀ ਬਿਜਾਈ ਨਾਲ ਜੁੜ ਕੇ ਇਸ ਤਕਨੀਕ ਦਾ ਲਾਹਾ ਲੈਣਾ ਚਾਹੀਦਾ ਹੈ ।

ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਨੀਨਾ ਸਿੰਗਲਾ ਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਚੂਹਿਆਂ ਦੀ ਸਮੱਸਿਆ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ । ਉਹਨਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਿਸਾਨਾਂ ਦੇ ਖਦਸ਼ੇ ਰਹੇ ਹਨ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਚੂਹੇ ਵੱਧ ਨੁਕਸਾਨ ਕਰਦੇ ਹਨ ਪਰ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਪਣਾ ਕੇ ਚੂਹਿਆਂ ਵੱਲੋਂ ਕੀਤੇ ਜਾਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ।

Facebook Comments

Trending