ਪੰਜਾਬੀ

ਲੁਧਿਆਣਾ ‘ਚ ਜਥੇ: ਗਾਬੜੀਆ ਦੇ ਹੱਕ ‘ਚ ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਚਾਰ

Published

on

ਲੁਧਿਆਣਾ :   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 25 ਜਨਵਰੀ ਨੂੰ ਬਾਅਦ ਦੁਪਹਿਰ ਕਰੀਬ 4:30 ਵਜੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਇਲਾਕਾ ਢੋਲੇਵਾਲ (ਨੋਨੀ ਗਿੱਲ ਦਾ ਵੇਹੜਾ) ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੇ ਹੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਨਗੇ।

ਹਲਕਾ ਦੱਖਣੀ ਤੋਂ ਉਮੀਦਵਾਰ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵਲੋਂ ਸਮੂਹ ਪਾਰਟੀ ਵਰਕਰਾਂ, ਯੂਥ ਆਗੂਆਂ, ਵੋਟਰਾਂ-ਸਪੋਟਰਾਂ ਅਤੇ ਆਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੇ ਸਮੇਂ ਵਿਚ ਲੋਕ ਹਿੱਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਪਾਰਟੀ ਦੇ ਚੋਣ ਏਜੰਡੇ ਅਤੇ ਉਨ੍ਹਾਂ ਦੇ ਵੱਡਮੁੱਲੇ ਵਿਚਾਰ ਸੁਨਣ ਲਈ ਅਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।

Facebook Comments

Trending

Copyright © 2020 Ludhiana Live Media - All Rights Reserved.