Connect with us

ਪੰਜਾਬ ਨਿਊਜ਼

ਜਥੇਦਾਰ ਦਾ SGPC ਨੂੰ ਆਦੇਸ਼, You-Tube ਦੇ ਨਾਲ ਚੈਨਲ ‘ਤੇ ਵੀ ਜਾਰੀ ਰੱਖੋ ਗੁਰਬਾਣੀ ਪ੍ਰਸਾਰਣ

Published

on

Jathedar's order to SGPC, continue Gurbani broadcast on YouTube channel as well

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੇ। ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਬੜੀ ਖੁਸ਼ੀ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਫੋਨ ਅਤੇ ਸ਼ੋਸ਼ਲ ਮੀਡੀਆ ਰਾਹੀਂ ਮੰਗ ਕੀਤੀ ਜਾ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ ਕਿਉਂਕਿ ਸਭ ਜਗਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ। ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ। ਜਿਸ ਕਰਕੇ ਬਹੁਤਾਤ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ, ਕੀਰਤਨ, ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ।

ਸਿੰਘ ਸਾਹਿਬ ਜੀ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ।

Facebook Comments

Trending