ਅਪਰਾਧ
ਲੁਧਿਆਣਾ ‘ਚ ਕਾਰ ‘ਚੋਂ ਲੱਖਾਂ ਰੁਪਏ ਦੇ ਮੁੱਲ ਦੇ ਗਹਿਣੇ ਚੋਰੀ
Published
3 years agoon

ਲੁਧਿਆਣਾ : ਸਥਾਨਕ ਫ਼ਿਰੋਜ਼ਪੁਰ ਸੜਕ ‘ਤੇ ਸਥਿਤ ਇਕ ਵੱਡੇ ਹੋਟਲ ਵਿਚ ਭਤੀਜੇ ਦੇ ਜਨਮ ਦਿਨ ਦੀ ਪਾਰਟੀ ‘ਤੇ ਗਏ ਆਰਕੀਟੈਕਟ ਦੀ ਕਾਰ ਵਿਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਦਾ ਰਹਿਣ ਵਾਲਾ ਆਰਕੀਟੈਕਟ ਅਮਰਜੀਤ ਸਿੰਘ ਬੈਂਸ ਆਪਣੇ ਪਰਿਵਾਰ ਨਾਲ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਵਿਚ ਆਪਣੇ ਭਤੀਜੇ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਗਿਆ ਸੀ।
ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਕਾਰ ਹੋਟਲ ਦੇ ਬਾਹਰ ਵੈਲੇ ਪਾਰਕਿੰਗ ਦੇ ਕਰਿੰਦੇ ਨੂੰ ਦੇ ਦਿੱਤੀ, ਜੋ ਕਿ ਉਨ੍ਹਾਂ ਦੀ ਕਾਰ ਨੂੰ ਕੁੱਝ ਦੂਰੀ ‘ਤੇ ਖੜ੍ਹੀ ਕਰ ਆਇਆ। ਉਸ ਦੱਸਿਆ ਕਿ ਜਦੋਂ ਘਰ ਜਾ ਕੇ ਉਸ ਦੀ ਲੜਕੀ ਦੇ ਬੈਗ ਚੈੱਕ ਕੀਤਾ ਤਾਂ ਉਸ ਵਿਚੋਂ 6 ਤੋਲੇ ਸੋਨੇ ਦਾ ਹਾਰ ਚੋਰੀ ਹੋ ਚੁੱਕਾ ਸੀ, ਜਿਸ ‘ਤੇ ਉਸਨੇ ਹੋਟਲ ਪ੍ਰਬੰਧਕਾਂ ਨਾਲ ਗੱਲ ਕੀਤੀ ਅਤੇ ਸੀ.ਸੀ. ਟੀਵੀ ਕੈਮਰੇ ਦਿਖਾਉਣ ਲਈ ਕਿਹਾ, ਪਰ ਹੋਟਲ ਪ੍ਰਬੰਧਕਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ‘ਤੇ ਆਰਕੀਟੈਕਟ ਨੇ ਇਸ ਦੀ ਸੂਚਨਾ ਥਾਣਾ ਸਰਾਭਾ ਨਗਰ ਵਿਚ ਦਿੱਤੀ।
ਸੂਚਨਾ ਮਿਲਦਿਆਂ ਐਸ.ਐਚ.ਓ. ਹਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੈਲੇ ਪਾਰਕਿੰਗ ਦੇ ਕਰਿੰਦਿਆਂ ਨੂੰ ਬੁਲਾਇਆ ਗਿਆ ਹੈ ਅਤੇ ਜਾਂਚ ਉਪਰੰਤ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ