ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਨੌਸ਼ਹਿਰਾ ਸੈਕਟਰ ‘ਚ ਸ਼ਨੀਵਾਰ ਨੂੰ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ‘ਚ ਹੋਇਆ। ਐਲ.ਓ.ਸੀ ਮੌਕੇ ‘ਤੇ ਤਾਇਨਾਤ ਫੌਜ ਦੇ ਜਵਾਨਾਂ ਨੇ ਇਸ ਪਾਸੇ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੇ ਇਕ ਸਮੂਹ ਨੂੰ ਰੋਕਿਆ। ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ, ਜੋ ਕੁਝ ਦੇਰ ਤੱਕ ਜਾਰੀ ਰਹੀ।ਇਸ ਮੁਕਾਬਲੇ ਦੌਰਾਨ ਇੱਕ ਫ਼ੌਜੀ ਵੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਨੇੜੇ ਦੇ ਜੰਗਲ ‘ਚ ਭੱਜ ਗਏ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਇਕ ਹਫਤੇ ‘ਚ ਨੌਸ਼ਹਿਰਾ ‘ਚ ਅੱਤਵਾਦੀਆਂ ਵਲੋਂ ਘੁਸਪੈਠ ਦੀ ਇਹ ਦੂਜੀ ਕੋਸ਼ਿਸ਼ ਸੀ। ਇਸ ਤੋਂ ਪਹਿਲਾਂ 9 ਸਤੰਬਰ ਨੂੰ ਇਸ ਸੈਕਟਰ ਦੇ ਲਾਮ ਇਲਾਕੇ ‘ਚ LOC ਦਾ ਉਲੰਘਣ ਕੀਤਾ ਗਿਆ ਸੀ। ਨੇੜੇ 2 ਭਾਰੀ ਹਥਿਆਰਬੰਦ ਅੱਤਵਾਦੀ ਮਾਰੇ ਗਏ।