Connect with us

ਖੇਡਾਂ

ਜੂਡੋ ਖਿਡਾਰਣ ਪ੍ਰਿਆ ਨੇ ਸੋਨੇ ਦਾ ਤਮਗਾ ਅਤੇ ਸਾਕਸ਼ੀ ਨੇ ਚਾਂਦੀ ਦਾ ਤਮਗਾ ਜਿੱਤਿਆ

Published

on

Judo player Priya wins gold and Sakshi wins silver

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ , ਲੁਧਿਆਣਾ ਦੇ ਲਈ ਇਹ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਜੂਡੋ ਚੈਂਪੀਅਨਸ਼ਿਪ ਵਿਚ ਪ੍ਰਿਆ ਨੇ ਸੋਨੇ ਦਾ ਤਮਗਾ ਅਤੇ ਸਾਕਸ਼ੀ ਸਾਹਨੀ ਨੇ ਚਾਂਦੀ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਦੋ ਖਿਡਾਰਣਾਂ ਆਲ ਇੰਡੀਆ ਇੰਟਰ-ਵਰਸਿਟੀ ਕੈਂਪ ਦੇ ਲਈ ਵੀ ਚੁਣਿਆਂ ਗਈਆਂ।

ਇਸ ਪ੍ਰਾਪਤੀ ਤੇ ਕਾਲਜ ਦੇ ਕਾਰਜਕਾਰੀ ਪ੍ਰਿੰ: ਡਾ: ਰਾਜੇਸ਼ਵਰਪਾਲ ਕੌਰ ਨੇ ਕਾਲਜ ਦੀ ਸਰੀਰਕ ਸਿੱਖਿਆ ਵਿਭਾਗ ਦੇ ਪ੍ਰਾਧਿਆਪਕਾ ਰਾਣੀ ਕੌਰ ਨੂੰ ਵਧਾਈ ਦਿੱਤੀ ਅਤੇ ਖਿਡਾਰਣਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਸਾਡੇ ਲਈ ਬਹੁਤ ਖੁਸ਼ੀ ਦਾ ਮੌਕਾ ਹੈ ਕਿ ਸਾਡੀਆਂ ਜੂਡੋ ਖਿਡਾਰਨਾਂ ਨੇ ਪੰਜਾਬ ਯੂਨਵਰਸਿਟੀ ਚੰਡੀਗੜ੍ਹ ਵਿਚ ਕਾਲਜ ਦਾ ਨਾਂ ਰੌਸ਼ਨ ਕੀਤਾ।

ਇਸ ਅਵਸਰ ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਿਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਵੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਇੱਥੇ ਇੰਨੇ ਹੋਣਹਾਰ ਖਿਡਾਰੀ ਹਨ ਜੋ ਆਪਣੀ ਅਣਥੱਕ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਪ੍ਰਾਪਤ ਕਰਨ ਦੇ ਲਈ ਸੰਘਰਸ਼ ਕਰਦੇ ਹਨ। ਸਿੱਖਿਆ ਦੇ ਨਾਲ਼-ਨਾਲ਼ ਹਰ ਖੇਤਰ ਵਿੱਚ ਵਿਦਿਆਰਥਣਾਂ ਨਾਮ ਰੌਸ਼ਨ ਕਰ ਰਹੀਆਂ ਹਨ।

Facebook Comments

Trending