ਅਪਰਾਧ

 ਨਗਰ ਸੁਧਾਰ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Published

on

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ਤਹਿਤ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਹਰਮੀਤ ਸਿੰਘ ਨੂੰ ਸਤਨਾਮ ਸਿੰਘ ਵਾਸੀ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ  ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ, ਨਗਰ ਸੁਧਾਰ ਟਰੱਸਟ ਵੱਲੋਂ ਰਾਜਗੁਰੂ ਨਗਰ ਲੁਧਿਆਣਾ ਵਿਖੇ ਉਸ ਨੂੰ ਟਰੱਸਟ ਵੱਲੋਂ ਅਲਾਟ ਕੀਤੇ ਗਏ ਬੂਥ ਦੀ ਡਿਫਾਲਟ ਅਦਾਇਗੀ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ ਤਹਿਤ ਉਸ ਦੇ ਕੇਸ ਦੀ ਪ੍ਰਕਿਰਿਆ ਅਤੇ ਅੰਤਿਮ ਰੂਪ ਦੇਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ।

ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰ ਲੁਧਿਆਣਾ ਦੀਆਂ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ ਨੂੰ 10 ਹਜ਼ਾਰ ਰੁਪਏ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਕੁਲਜੀਤ ਕੌਰ ਵੀ ਰਿਸ਼ਵਤ ਲੈਂਦਿਆਂ ਦੋਸ਼ੀ ਜੂਨੀਅਰ ਸਹਾਇਕ ਦੇ ਨਾਲ ਮੌਜੂਦ ਸੀ, ਇਸ ਲਈ ਉਸਨੂੰ ਵੀ ਹਰਮੀਤ ਸਿੰਘ ਦੇ ਨਾਲ ਗ੍ਰਿਫਤਾਰ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.