Connect with us

ਬਾਲੀਵੁੱਡ

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

Published

on

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼ ਸਾਹਮਣੇ ਨਹੀਂ ਆਇਆ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕੀਤੀ ਸੀ ਜਾਂ ਉਸਨੂੰ ਮਾਰਿਆ ਗਿਆ ਸੀ। ਦੱਸਣਯੋਗ ਹੈ ਕਿ ਦੇਸ਼ ਦੀਆਂ ਤਿੰਨ ਵੱਡੀਆਂ ਜਾਂਚ ਏਜੰਸੀਆਂ ਸੀਬੀਆਈ, ਐਨਸੀਬੀ ਅਤੇ ਈਡੀ ਲੰਬੇ ਸਮੇਂ ਤੋਂ ਇਸ ਰਾਜ਼ ਦਾ ਪਰਦਾਫਾਸ਼ ਕਰਨ ‘ਚ ਲੱਗੀਆਂ ਹੋਈਆਂ ਹਨ ਉੱਥੇ ਹੀ ਦੂਜੇ ਪਾਸੇ ਸੁਸ਼ਾਂਤ ਦੀ ਕਹਾਣੀ ਤੇ ਅਧਾਰਤ ਇੱਕ ਫਿਲਮ ਦਾ ਐਲਾਨ ਵੀ ਕੀਤਾ ਗਿਆ ਹੈ।

ਸਰਲਾ ਸਾਰਾਗੋਈ ਅਤੇ ਰਾਹੁਲ ਸ਼ਰਮਾ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਤੋਂ ਪ੍ਰੇਰਿਤ ਇਸ ਫਿਲਮ ਦਾ ਨਿਰਮਾਣ ਕਰ ਰਹੇ ਹਨ। ਦਿਲੀਪ ਗੁਲਾਟੀ ਇਸ ਫਿਲਮ ਦੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਲੈਣਗੇ ਅਤੇ ਅਦਾਕਾਰ ਜ਼ੁਬੈਰ ਖਾਨ ਸੁਸ਼ਾਂਤ ਸਿੰਘ ਰਾਜਪੂਤ ਦਾ ਕਿਰਦਾਰ ਨਿਭਾਉਣਗੇ। ਫਿਲਮ ਵਿੱਚ ਰਿਆ ਚੱਕਰਵਰਤੀ ਦਾ ਸ਼੍ਰੇਆ ਸ਼ੁਕਲਾ ਕਿਰਦਾਰ ਨਿਭਾਏਗੀ। ਦੱਸਣਯੋਗ ਹੈ ਕਿ ਬਿੱਗ ਬੌਸ ਦੀ ਮਸ਼ਹੂਰ ਅਦਾਕਾਰਾ ਸੋਮੀ ਖਾਨ ਨੂੰ ਫਿਲਮ ਵਿੱਚ ਦਿਸ਼ਾ ਸਲਿਆਨ ਦੀ ਭੂਮਿਕਾ ਲਈ ਚੁਣਿਆ ਗਿਆ ਹੈ। ਪ੍ਰਸ਼ੰਸਕ ਅਨੁਮਾਨ ਲਗਾ ਰਹੇ ਹਨ ਕਿ ਇਸ ਕਹਾਣੀ ਵਿੱਚ ਸੁਸ਼ਾਂਤ ਦੀ ਮੌਤ ਦੀ ਦਿਸ਼ਾ ਨੂੰ ਦਿਸ਼ਾ ਸਲਿਆਨ ਦੀ ਮੌਤ ਨਾਲ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ। ਸ਼ਕਤੀ ਕਪੂਰ ਫਿਲਮ ‘ਚ ਸੀਬੀਆਈ ਅਧਿਕਾਰੀ ਦੀ ਭੂਮਿਕਾ ਨਿਭਾਉਣਗੇ।

ਜੇਕਰ ਫਿਲਮ ਦੇ ਬਾਕੀ ਕਿਰਦਾਰਾਂ ਦੀ ਗੱਲ ਕਰੀਏ ਤਾਂ ਅਰੁਣ ਬਖਸ਼ੀ ਸੁਸ਼ਾਂਤ ਦੇ ਪਿਤਾ ਦੀ ਭੂਮਿਕਾ ਨਿਭਾਉਣਗੇ ਅਤੇ ਅਮਨ ਵਰਮਾ ਇੱਕ ਈਡੀ ਅਧਿਕਾਰੀ ਦੀ ਭੂਮਿਕਾ ਨਿਭਾਉਣਗੇ। ਮਸ਼ਹੂਰ ਅਦਾਕਾਰ ਅਸਰਾਣੀ ਅਤੇ ਸੁਧਾ ਚੰਦਰਨ ਵੀ ਇਸ ਫਿਲਮ ‘ਚ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਦੀ ਕਾਸਟ ਅਤੇ ਕਰੂ ਨੂੰ ਅੰਤਮ ਰੂਪ ਦੇ ਦਿੱਤਾ ਗਿਆ ਹੈ ਤੇ ਹੁਣ ਇਹ ਦੇਖਣਾ ਹੋਵੇਗਾ ਕਿ ਫਿਲਮ ਕਦੋਂ ਆਵੇਗੀ।ਦੱਸਣਯੋਗ ਹੈ ਕਿ ਸੁਸ਼ਾਂਤ ਕੇਸ ‘ਚ ਰੋਜਾਨਾ ਨਵੇਂ ਖੁਲਾਸੇ ਹੋ ਰਹੇ ਹਨ। ਡਰੱਗ ਐਂਗਲ ਦੇ ਸਾਹਮਣੇ ਆਉਣ ਤੋਂ ਬਾਅਦ ਗ੍ਰਿਫਤਾਰੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਮੁਜ਼ੱਫਰਪੁਰ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਅਤੇ ਕਰਨ ਜੌਹਰ ਸਣੇ ਅੱਠ ਹਸਤੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ।

Source: dailypost

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼3 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼45 mins ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ2 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

Trending