ਪੰਜਾਬੀ

ਕੱਚੇ ਅਧਿਆਪਕ ਯੂਨੀਅਨ ਅਤੇ ਡੀ. ਟੀ. ਐਫ਼ ਦੀ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

Published

on

ਲੁਧਿਆਣਾ : ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਂਗਟ 2 ਇੰਦੂ ਸੂਦ ਦੇ ਅਧਿਆਪਕ ਵਿਰੋਧੀ ਵਤੀਰੇ ਵਿਰੁੱਧ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਸਥਾਨਕ ਇਨ ਸਰਵਿਸ ਟਰੇਨਿੰਗ ਸੈਂਟਰ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਮੀਟੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ 27 ਜੁਲਾਈ ਨੂੰ ਬੀ ਪੀ ਈ ਓ ਖ਼ਿਲਾਫ਼ ਅਧਿਆਪਕ ਸੰਗਠਨਾਂ ਦੀ ਮੰਗ ਅਨੁਸਾਰ ਬਣਦੀ ਤਸੱਲੀਬਖ਼ਸ਼ ਕਾਰਵਾਈ ਨਾ ਕੀਤੇ ਜਾਣ ਦੀ ਸੂਰਤ ਵਿੱਚ ਲੁਧਿਆਣਾ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਸਬੰਧ ਵਿੱਚ ਕੱਚੇ ਅਧਿਆਪਕ ਯੂਨੀਅਨ ਦੇ ਸਟੇਟ ਕਨਵੀਨਰਾਂ ਗਗਨ ਅਬੋਹਰ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਮਰਾਲਾ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀ. ਪੀ. ਈ. ਓ. ਇੰਦੂ ਸੂਦ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਖੇਵਾਲ ਦੀ ਵਲੰਟੀਅਰ ਅਧਿਆਪਕਾ ਗਗਨਦੀਪ ਕੌਰ ਦੇ ਤਜ਼ਰਬਾ ਸਰਟੀਫਿਕੇਟ ਉੱਪਰ ਜੋ ਟਿੱਪਣੀ ਦਿੱਤੀ ਗਈ ਉਸ ਪ੍ਰਤੀ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਹੁਣ ਰੋਸ ਦੀ ਲਹਿਰ ਫੈਲ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.