Connect with us

ਪੰਜਾਬੀ

ਆਰੀਆ ਕਾਲਜ ਦੀ ਕੰਚਨ ਜੋਸ਼ੀ ਨੇ ਯੂਨੀਵਰਸਿਟੀ ‘ਚੋ ਹਾਸਲ ਕੀਤਾ ਦੂਜਾ ਸਥਾਨ

Published

on

Kanchan Joshi of Arya College won the second place in the university

ਲੁਧਿਆਣਾ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਬੀ. ਏ. ਸਮੈਸਟਰ ਪੰਜਵਾਂ ਦੇ ਘੋਸ਼ਿਤ ਕੀਤੇ ਨਤੀਜਿਆਂ ਵਿਚ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀ ਵਿਦਿਆਰਥਣ ਕੰਚਨ ਜੋਸ਼ੀ ਨੇ 90.86% ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ । ਕੰਚਨ ਜੋਸ਼ੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਦੂਜਾ ਅਤੇ ਲੁਧਿਆਣਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਕਾਲਜ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਈਸ਼ਾ ਨੇ 82.47 ਫੀਸਦੀ ਅੰਕ ਲੈ ਕੇ ਕਾਲਜ ‘ਚੋਂ ਦੂਜਾ ਅਤੇ ਸ਼੍ਰੇਆ ਚਤੁਰਵੇਦੀ ਨੇ 80 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾ. ਐਸ. ਐਮ.ਸ਼ਰਮਾ ਨੇ ਵਿਦਿਆਰਥਣਾਂ ਨੂੰ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ। ਪਿ੍ੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਤਾਰੀਫ਼ ਕੀਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Facebook Comments

Trending