ਲੁਧਿਆਣਾ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਬੀ. ਏ. ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚੋਂ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀ ਵਿਦਿਆਰਥਣ ਕੰਚਨ ਜੋਸ਼ੀ ਨੇ 91.46% ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਛੇਵੇਂ ਸਮੈਸਟਰ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਯੂਨੀਵਰਸਿਟੀ ਵਿੱਚੋਂ ਦੂਜੇ ਅਤੇ ਲੁਧਿਆਣਾ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਹੈ।

ਕਾਲਜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥਣ ਈਸ਼ਾ ਨੇ 87.42% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜਾ ਅਤੇ ਭੂਮਿਕਾ ਨੇ 84.67% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾ.ਐਸ ਐਮ ਸ਼ਰਮਾ ਨੇ ਵਿਦਿਆਰਥਣਾਂ ਨੂੰ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।