ਚੰਡੀਗੜ੍ਹ: ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਕੰਗਨਾ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਾਇਰ ਪਟੀਸ਼ਨ ਵਿੱਚ ਐਸਐਸਪੀ ’ਤੇ ਅਗਲੇ ਮਹੀਨੇ ਰਿਲੀਜ਼ ਹੋਣ ਜਾ ਰਹੀ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਗਿਆ ਹੈ। ਚੰਡੀਗੜ੍ਹ ਨੂੰ ਕੰਗਨਾ ਰਣੌਤ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ 17 ਸਤੰਬਰ ਨੂੰ ਸੁਣਵਾਈ ਹੋਵੇਗੀ। ਇਹ ਪਟੀਸ਼ਨ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬਾਸੀ ਵੱਲੋਂ ਦਾਇਰ ਕੀਤੀ ਗਈ ਹੈ।