Connect with us

ਅਪਰਾਧ

ਕਰਮਜੀਤ ਬੈਂਸ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ, ਸਿਮਰਜੀਤ ਬੈਂਸ ਦੀ ਭਾਲ ‘ਚ ਛਾਪੇਮਾਰੀ

Published

on

Assets of 7 accused including former MLA Bains involved in rape case attached, bank accounts frozen

ਲੁਧਿਆਣਾ : ਜਬਰ ਜਨਾਹ ਮਾਮਲੇ ਵਿੱਚ ਭਗੌੜੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ। ਅਦਾਲਤ ਨੇ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਵੀਰਵਾਰ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਕਰਮਜੀਤ ਸਿੰਘ ਬੈਂਸ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਸੀ।

ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੋਬਾਈਲ ਅਜੇ ਤੱਕ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੂੰ ਮੋਬਾਈਲ ਬਰਾਮਦ ਕਰਨ ਲਈ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਚਾਹੀਦਾ ਹੈ, ਜਿਸ ਨੂੰ ਦਰਕਿਨਾਰ ਕਰਦਿਆਂ ਅਦਾਲਤ ਨੇ ਕਰਮਜੀਤ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੁਲਸ ਨੇ ਸ਼ਨੀਵਾਰ ਨੂੰ ਉਸ ਨੂੰ ਗਿੱਲ ਸਥਿਤ ਫੈਕਟਰੀ ਤੋਂ ਕਾਬੂ ਕਰ ਲਿਆ ਸੀ।

ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹ ਮੁਲਜ਼ਮ ਮਾਮਲੇ ਵਿੱਚ ਅਹਿਮ ਸਬੂਤ ਹਾਸਲ ਕਰਨਾ ਚਾਹੁੰਦੇ ਹਨ, ਜਿਸ ਮੋਬਾਈਲ ਤੋਂ ਉਹ ਚੈਟ ਕਰਦੇ ਸਨ। ਮੰਨਿਆ ਜਾ ਰਿਹਾ ਹੈ ਕਿ ਬੈਂਸ ਅਦਾਲਤ ਵਿਚ ਆਤਮ ਸਮਰਪਣ ਕਰਨਾ ਚਾਹੁੰਦੇ ਹਨ ਜਦਕਿ ਪੁਲਿਸ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਬੈਂਸ ਨੂੰ ਚੋਣਾਂ ਦੌਰਾਨ ਕੁੱਟਮਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।

Facebook Comments

Trending