Connect with us

ਪੰਜਾਬੀ

ਕੜਵਲ ਤੇ ਵੈਦ ਨੇ ਕੀਤਾ 1.19 ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ

Published

on

Karwal and Vaid inaugurate 1.19 crore development works

ਲੁਧਿਆਣਾ : ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਸਮੁੱਚੇ ਪੰਜਾਬ ‘ਚ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਦੇ ਨਾਲ-ਨਾਲ ਲੋਕ ਹਿੱਤਾਂ ‘ਚ ਕਈ ਅਹਿਮ ਫ਼ੈਸਲੇ ਕੀਤੇ ਹਨ, ਜਿਨ੍ਹਾਂ ਸਦਕਾ ਅੱਜ ਪੰਜਾਬ ਦਾ ਹਰੇਕ ਵਰਗ ਕਾਂਗਰਸ ਸਰਕਾਰ ਤੋਂ ਖੁਸ਼ ਨਜ਼ਰ ਆ ਰਿਹਾ ਹੈ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਹਲਕਾ ਆਤਮ ਨਗਰ ਅਧੀਨ ਪੈਂਦੇ ਵਾਰਡ ਨੰਬਰ-44 ‘ਚ ਕੌਂਸਲਰ ਹਰਕਰਨਦੀਪ ਸਿੰਘ ਵੈਦ ਨਾਲ ਮਿਲ ਕੇ 1 ਕਰੋੜ 19 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਕਮਲਜੀਤ ਕੜਵਲ ਨੇ ਆਖਿਆ ਕਿ ਹਲਕਾ ਆਤਮ ਨਗਰ ‘ਚ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿਟੂ ਤੇ ਮੇਅਰ ਬਲਕਾਰ ਸੰਧੂ ਦੇ ਸਹਿਯੋਗ ਸਦਕਾ ਜੰਗੀ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ ਤਾਂ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਵੀ ਸਰਕਾਰੀ ਸਹੂਲਤਾਂ ਦੇ ਨਾਲ ਨਾਲ ਬੁਨਿਆਦੀ ਸਹੂਲਤਾਂ ਵੀ ਮੁੱਹਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਆਖਿਆ ਕਿ ਪੰਜਾਬ ਦੀ ਮੌਜੁਦਾ ਚੰਨੀ ਸਰਕਾਰ ਹਰੇਕ ਵਰਗ ਦੀਆਂ ਆਸਾਂ ‘ਤੇ ਖਰੀ ਉਤਰੀ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਕੰਮਾਂ ਤੋਂ ਲੋਕ ਖ਼ੁਸ਼ ਹਨ ਤੇ ਵਿਰੋਧੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਸ ਮੌਕੇ ਪੰਜਾਬ ਸਰਕਾਰ, ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਦਾ ਧੰਨਵਾਦ ਕਰਦੇ ਹੋਏ ਕੌਂਸਲਰ ਹਰਕਰਨਦੀਪ ਸਿੰਘ ਵੈਦ ਨੇ ਆਖਿਆ ਕਿ ਕਮਲਜੀਤ ਸਿੰਘ ਕੜਵਲ ਦੀ ਵਿਕਾਸ ਪੱਖੀ ਸੋਚ ਸਦਕਾ ਅੱਜ ਹਲਕਾ ਆਤਮ ਨਗਰ ਦੀ ਨੁਹਾਰ ਬਦਲ ਰਹੀ ਹੈ ਤੇ ਹਰੇਕ ਵਾਰਡ ‘ਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

Facebook Comments

Trending